Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਨਾਲ ਕਿਸਾਨਾਂ ਨੇ ਰੇਲ ਜਾਮ ਹਟਾਇਆ
Published : May 20, 2024, 7:52 pm IST
Updated : May 20, 2024, 7:52 pm IST
SHARE ARTICLE
CM Bhagwant Mann
CM Bhagwant Mann

ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕ ਹਟਾਉਣ ਲਈ ਕਿਹਾ ਸੀ ,ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਨੂੰ ਹਟਾ ਦਿੱਤਾ ਗਿਆ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ 'ਤੇ ਅੰਦੋਲਨਕਾਰੀ ਕਿਸਾਨਾਂ ਨੇ ਸ਼ੰਭੂ ਨੇੜੇ ਰੇਲਵੇ ਟਰੈਕ 'ਤੇ ਚੱਲ ਰਿਹਾ ਜਾਮ ਹਟਾ ਲਿਆ ਹੈ। ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕ ਹਟਾਉਣ ਲਈ ਕਿਹਾ ਸੀ ,ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਨੂੰ ਹਟਾ ਦਿੱਤਾ ਗਿਆ।

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇਕ ਮਹੀਨੇ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। 

ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪ੍ਰੈਲ ਤੋਂ ਰੇਲਵੇ ਸਟੇਸ਼ਨ ਤੇ ਜਾਮ ਲਗਾ ਕੇ ਬੈਠੀਆਂ ਹੋਈਆਂ ਹਨ।ਹਾਲਾਂਕਿ, ਐੱਮਐੱਸਪੀ ਸਮੇਤ ਆਪਣੀਆਂ ਮੰਗਾਂ ਲਈ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। 

ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕਰਨਗੇ। ਨਰੇਂਦਰ ਮੋਦੀ ਜਿੱਥੇ ਵੀ ਪਹੁੰਚਣਗੇ, ਕਿਸਾਨ ਉਨ੍ਹਾਂ ਦਾ ਵਿਰੋਧ ਕਰਨਗੇ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement