ਲੁਧਿਆਣਾ ਨਗਰ ਨਿਗਮ ਦਾ ਕਲਰਕ ਗ੍ਰਿਫਤਾਰ ,ਜਨਮ ਸਰਟੀਫਿਕੇਟ 'ਚ ਦਰੁਸਤੀ ਬਦਲੇ 11500 ਰੁਪਏ ਰਿਸ਼ਵਤ ਲੈਣ ਦਾ ਆਰੋਪ
Published : May 20, 2024, 8:50 pm IST
Updated : May 20, 2024, 8:50 pm IST
SHARE ARTICLE
Municipal Corporation Clerk
Municipal Corporation Clerk

ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਰਜਿੰਦਰ ਪਾਲ ਸ਼ਰਮਾ ਵਾਸੀ ਫਰੀਦ ਨਗਰ, ਰਾਮਪੁਰਾ ਫੂਲ, ਬਠਿੰਡਾ ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਪੁੱਤਰ ਦੇ ਜਨਮ ਸਰਟੀਫਿਕੇਟ ਵਿੱਚ ਪਿਤਾ ਦਾ ਨਾਮ ਅਤੇ ਜਨਮ ਸਥਾਨ ਦੀ ਦਰੁਸਤੀ ਲਈ ਨਗਰ ਨਿਗਮ ਲੁਧਿਆਣਾ ਦੇ ਰਜਿਸਟਰਾਰ, ਜਨਮ ਅਤੇ ਮੌਤ ਦੇ ਦਫ਼ਤਰ ਨੂੰ ਦਰਖਾਸਤ ਦਿੱਤੀ ਸੀ। 

ਉਸ ਨੇ ਅੱਗੇ ਦੋਸ਼ ਲਾਇਆ ਕਿ ਨਗਰ ਨਿਗਮ ਦਫ਼ਤਰ ਵਿੱਚ ਤਾਇਨਾਤ ਮੋਹਿਤ ਮਹਾਜਨ ਨਾਮਕ ਕਲਰਕ ਨੇ ਇਹ ਦਰੁਸਤੀ ਕਰਨ ਬਦਲੇ 30000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਲਰਕ ਪਹਿਲਾਂ ਹੀ 9000 ਨਕਦ ਅਤੇ ਗੂਗਲ ਪੇਅ ਰਾਹੀਂ 2500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਕਾਇਆ ਰਿਸ਼ਵਤ ਦੀ ਰਕਮ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਤੱਥ ਸਹੀ ਪਾਏ ਗਏ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ 11500 ਰੁਪਏ ਹਾਸਿਲ ਕੀਤੇ ਗਏ ਸਨ। ਇਸ ਅਨੁਸਾਰ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਦੇ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement