Red alert of Heat wave: ਪੰਜਾਬ ’ਚ ਲੂ ਦਾ ਰੈੱਡ ਅਲਰਟ; ਤਾਪਮਾਨ 47 ਡਿਗਰੀ ਨੂੰ ਕਰੇਗਾ ਪਾਰ
Published : May 20, 2024, 7:33 am IST
Updated : May 20, 2024, 7:33 am IST
SHARE ARTICLE
Red alert of Heat wave in Punjab
Red alert of Heat wave in Punjab

ਪੰਜਾਬ ਵਿਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ।

 Red alert of Heat wave: ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਉਸ ਤੋਂ ਲਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰੀਕਾਰਡ ਟੁਟਣ ਵਾਲੇ ਹਨ। ਪੰਜਾਬ ਵਿਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ।

ਇਸ ਨਾਲ ਹੀ ਹਾਲਾਤ ਨੂੰ ਵੇਖਦੇ  ਹੋਏ ਮੌਸਮ ਵਿਭਾਗ ਨੇ ਸੂਬੇ ’ਚ ਰੈੱਡ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ। ਇਸ ਨਾਲ ਹੀ ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।

ਮੌਸਮ ਵਿਭਾਗ ਨੇ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ’ਤੇ  ਪਾ ਦਿਤਾ ਹੈ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਪੰਜਾਬ ਵਿਚ ਨੌਤਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸੱਭ ਤੋਂ ਨੇੜੇ ਹੋਵੇਗਾ।

 (For more Punjabi news apart from Red alert of Heat wave in Punjab, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement