Punjab News: ਸਿੱਧੂ ਮੂਸੇਵਾਲਾ ਕਤਲ ਮਾਮਲਾ; ਮਿੱਥੇ ਸਮੇਂ 'ਤੇ ਅਦਾਲਤ ਨਹੀਂ ਪਹੁੰਚਿਆ ਗਵਾਹ
Published : May 20, 2024, 3:23 pm IST
Updated : May 20, 2024, 3:23 pm IST
SHARE ARTICLE
Sidhu moosewala
Sidhu moosewala

ਦੋਸ਼ ਤੈਅ ਹੋਣ ਮਗਰੋਂ ਅੱਜ ਪਹਿਲੀ ਵਾਰ ਹੋਣੀ ਸੀ ਗਵਾਹਾਂ ਦੀ ਪੇਸ਼ੀ

Punjab News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਗਵਾਹੀ ਲਈ ਚਸ਼ਮਦੀਦ ਨੇ ਮਾਨਸਾ ਅਦਾਲਤ ਵਿਚ ਪੇਸ਼ ਹੋਣਾ ਸੀ ਪਰ ਗੁਰਪ੍ਰੀਤ ਸਿੰਘ ਅਦਾਲਤ ਵਿਚ ਪੇਸ਼ ਨਹੀਂ ਹੋਏ। ਇਸ ਦੇ ਚਲਦਿਆਂ ਅਦਾਲਤ ਨੇ ਗਵਾਹੀ ਲਈ ਅਗਲੀ ਪੇਸ਼ੀ 5 ਜੁਲਾਈ ਨੂੰ ਤੈਅ ਕੀਤੀ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮਾਨਸਾ ਅਦਾਲਤ ਵਲੋਂ 1 ਮਈ ਨੂੰ ਸਾਰੇ 27 ਮੁਲਜ਼ਮਾਂ ਵਿਰੁਧ ਦੋਸ਼ ਤੈਅ ਕਰ ਦਿਤੇ ਗਏ ਸਨ। ਇਸ ਮਗਰੋਂ ਹੁਣ ਅਦਾਲਤ ਵਿਚ ਕੇਸ ਦਾ ਟਰਾਇਲ ਸ਼ੁਰੂ ਹੋ ਰਿਹਾ ਹੈ।   ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ।

ਇਸ ਦੀ ਸੱਭ ਤੋਂ ਪਹਿਲਾਂ, ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇਕ ਟੀਵੀ ਚੈਨਲ 'ਤੇ ਇੰਟਰਵਿਊ ਦਿਤੀ ਅਤੇ ਕਿਹਾ ਕਿ ਉਸ ਨੇ ਮੂਸੇਵਾਲਾ ਦਾ ਕਤਲ ਕੀਤਾ ਹੈ। ਉਸ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਮੂਸੇਵਾਲਾ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਸ ਨੂੰ ਕਤਲ ਕਰਨ ਲਈ ਮਜਬੂਰ ਕੀਤਾ। ਗੋਲਡੀ ਨੇ ਮੂਸੇਵਾਲਾ ਨੂੰ ਮਾਰਨ ਲਈ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜੇ ਸਨ।

 (For more Punjabi news apart from Sidhu moosewala case update, stay tuned to Rozana Spokesman)

 

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement