ਉਦਯੋਗਪਤੀਆਂ ਲਈ ਜਲ ਸੋਧ ਪਲਾਂਟ ਕੀਤੇ ਲਾਜ਼ਮੀ
Published : Jun 20, 2018, 1:45 am IST
Updated : Jun 20, 2018, 2:22 am IST
SHARE ARTICLE
 Minister OP Soni With Others
Minister OP Soni With Others

ਵਾਤਾਵਰਣ ਅਤੇ ਸਿਖਿਆ ਮੰਤਰੀ ਪੰਜਾਬ ਓ.ਪੀ.ਸੋਨੀ ਨੇ ਕਿਹਾ ਹੈ ਕਿ ਉਹ ਸੂਬੇ ਅੰਦਰ ਪਾਣੀ, ਹਵਾ ਤੇ ਅਵਾਜ਼ ਪ੍ਰਦੂਸ਼ਣ ਨੂੰ ਰੋਕਣ ਦੇ ਮੰਤਵ ਲਈ ਸਾਰੇ......

ਜਲੰਧਰ : ਵਾਤਾਵਰਣ ਅਤੇ ਸਿਖਿਆ ਮੰਤਰੀ ਪੰਜਾਬ ਓ.ਪੀ.ਸੋਨੀ ਨੇ ਕਿਹਾ ਹੈ ਕਿ ਉਹ ਸੂਬੇ ਅੰਦਰ ਪਾਣੀ, ਹਵਾ ਤੇ ਅਵਾਜ਼ ਪ੍ਰਦੂਸ਼ਣ ਨੂੰ ਰੋਕਣ ਦੇ ਮੰਤਵ ਲਈ ਸਾਰੇ ਸ਼ਹਿਰਾਂ ਵਿਚ ਉਦਯੋਗਿਕ ਐਸੋਸੀਏਸ਼ਨਾਂ ਤੇ  ਉਦਯੋਗਪਤੀਆਂ ਤਕ ਪਹੁੰਚ ਕਰਨਗੇ ਅਤੇ ਉਨ੍ਹਾਂ  ਨੂੰ ਦੋ ਮਹੀਨਿਆਂ ਅੰਦਰ ਜਲ ਸੋਧ ਭਾਵ ਵਾਟਰ ਟਰੀਟਮੈਂਟ ਪਲਾਂਟ ਲਾਉਣਾ ਹੋਵੇਗਾ।  ਅੱਜ ਇਥੇ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਖੇਡਾਂ ਅਤੇ ਚਮੜਾ ਉਦਯੋਗ ਸ਼ਾਮਿਲ ਹਨ,

ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਅਗਲੇ 2 ਮਹੀਨਿਆਂ ਵਿੱਚ ਅਪਣੇ ਵਾਟਰ ਟਰੀਟਮੈਂਟ ਪਲਾਂਟਾਂ ਨੂੰ ਚਾਲੂ ਕਰ ਲੈਣਾ ਚਾਹੀਦਾ ਹੈ, ਤਾਂ ਜੋ ਨਦੀਆਂ, ਨਾਲਿਆਂ ਵਿਚ ਗੰਦਾ ਪਾਣੀ ਪੈਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਮਾਂ ਸੀਮਾ ਤੋਂ ਬਾਅਦ ਪਾਣੀ ਪ੍ਰਦੂਸ਼ਣ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਉਦਯੋਗਪਤੀਆਂ ਨੂੰ ਵਾਤਾਵਰਣ ਨਾਲ ਸਬੰਧਿਤ ਦਰਪੇਸ਼ ਮਸਲਿਆਂ ਦੇ ਹੱਲ ਲਈ 21 ਜੂਨ ਨੂੰ ਉਦਯੋਗ ਮੰਤਰੀ ਨਾਲ ਪੰਜਾਬ ਭਵਨ ਵਿੱਚ ਇਕ ਉਚੱ ਪੱਧਰੀ ਸਾਂਝੀ ਮੀਟਿੰਗ ਕੀਤੀ ਜਾ ਰਹੀ ਹੈ

ਜਿਸ ਦੌਰਾਨ ਰਾਜ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਕੁਦਰਤੀ ਸੋਮਿਆਂ ਨੂੰ ਬਚਾਉਣ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ।  ਉਨ੍ਹਾਂ ਵਲੋਂ ਲੁਧਿਆਣਾ ਵਿਖੇ ਬੁੱਢਾ ਨਾਲੇ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਵੀ ਦੌਰਾ ਕੀਤਾ ਹੈ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਲੁਧਿਆਣਾ ਨੂੰ ਦਹਾਕਿਆਂ ਤੋਂ ਵੱਧ ਇਸ ਨਾਲੇ ਵਿੱਚ ਪ੍ਰਦੂਸ਼ਣ ਦੀ ਚਲੀ ਆ ਰਹੀ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਯੋਜਨਾ ਤਿਆਰ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।   

ਇਸ ਤੋਂ ਪਹਿਲਾਂ ਉਦਯੋਗਿਕ ਐਸੋਸੀਏਸ਼ਨਾਂ ਵਲੋਂ ਆਪਣੇ ਯਾਦ ਪੱਤਰ ਉਨਾਂ ਨੂੰ ਦਿੱਤੇ ਗਏ ਜਿਸ 'ਤੇ ਉਨਾਂ ਨੇ ਸਾਰਾ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿੱਤਾ ਗਿਆ।  ਇਸ ਮੌਕੇ ਵਿਧਾਇਕ ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਸਾਬਕਾ ਮੰਤਰੀ ਅਵਤਾਰ ਹੈਨਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ਪਰਵੀਨ ਕੁਮਾਰ ਸਿਨਹਾ, ਐਸ.ਐਸ.ਪੀ.ਗੁਰਪ੍ਰੀਤ ਸਿੰਘ ਭੁੱਲਰ, ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ ਅਤੇ ਐਸ.ਡੀ.ਐਮ.ਰਾਜੀਵ ਵਰਮਾ ਵੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement