ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਮਿਲੀ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਮਰੀਜ਼ਾਂ ਦੇ ਇਲਾਜ ਕਰਨ..
Published : Jun 20, 2020, 10:19 am IST
Updated : Jun 20, 2020, 10:19 am IST
SHARE ARTICLE
File Photo
File Photo

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਮੈਡੀਕਲ

ਚੰਡੀਗੜ੍ਹ, 19 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ  ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ ਅਤੇ ਅਗਲੇ ਕੁੱਝ ਦਿਨਾਂ ਵਿਚ ਪਲਾਜ਼ਮਾ ਥੈਰੇਪੀ ਰਾਹੀਂ ਇੱਥੇ ਇਲਾਜ ਸ਼ੁਰੂ ਕਰ ਦਿਤਾ ਜਾਵੇਗਾ।

ਇਹ ਜਾਣਕਾਰੀ ਅੱਜ ਇਥੇ ਡਾਕਟਰੀ ਸਿਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਦਿਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਲਈ ਪਹਿਲਾਂ ਹੀ ਤਿਆਰੀਆਂ ਮੁਕੰਮਲ ਕਰ ਚੁੱਕਾ ਹੈ ਅਤੇ ਅਗਲੇ ਕੁੱਝ ਦਿਨਾਂ ਵਿਚ ਇਸ ਵਿਧੀ ਰਾਹੀਂ ਇਲਾਜ ਸ਼ੁਰੂ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਕੋਲ ਇਸ ਸਬੰਧੀ ਲੋੜੀਂਦਾ ਬੁਨਿਆਦੀ ਢਾਂਚਾ, ਯੋਗ ਮਰੀਜ਼ ਅਤੇ ਪਲਾਜ਼ਮਾ ਡੋਨਰ ਉਪਲਬਧ ਹਨ, ਜਿਸ ਸਦਕਾ ਉਹ ਇਸ ਵਿਧੀ ਰਾਹੀਂ ਇਲਾਜ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹਨ।

ਸ੍ਰੀ ਸੋਨੀ ਨੇ ਦਸਿਆ ਕਿ ਸੂਬੇ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ. ਕੇ. ਤਿਵਾੜੀ (ਆਈ ਏ ਐਸ), ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ  ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਅਤੇ ਡਾ. ਜਤਿੰਦਰ ਸਿੰਘ ਪ੍ਰੋਫੈਸਰ ਐਮੀਰੇਟਸ ਅਤੇ ਮੈਂਬਰ ਸਕੱਤਰ ਆਈ.ਈ.ਸੀ., ਡਾ. ਨੀਰਜ ਸ਼ਰਮਾ, ਪ੍ਰੋਫੈਸਰ, ਮੁਖੀ ਟਰਾਂਸਫਿਊਸ਼ਨ ਮੈਡੀਸਨ ਵਿਭਾਗ, ਡਾ. ਰੰਜਨਾ ਖੇਤਰਪਾਲ, ਪ੍ਰੋਫੈਸਰ ਐਨਸਥੀਸੀਆ ਅਤੇ ਕਰੀਟੀਕਲ ਕੇਅਰ ਦੇ ਬਹੁਤ ਹੀ ਸੁਹਿਰਦ ਯਤਨਾਂ ਨਾਲ ਇਹ ਪ੍ਰਵਾਨਗੀ ਆਈ.ਸੀ.ਐਮ.ਆਰ ਤੋਂ ਮਿਲੀ ਹੈ।

ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਆਈ.ਸੀ.ਐਮ.ਆਰ. ਵੱਲੋਂ ਕੌਮੀ ਕਲੀਨਿਕਲ ਟਰਾਇਲ ਅਧੀਨ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਇਲਾਜ ਕਰਨ ਦੀ ਪ੍ਰਵਾਨਗੀ ਮਿਲੀ ਸੀ ਅਤੇ ਇਸ ਥੈਰੇਪੀ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਇਕ ਮੋਹਰੀ ਇੰਸਟੀਚਿਊ ਬਣ ਗਿਆ ਹੈ । ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿਖੇ ਪਲਾਜ਼ਮਾ ਥੈਰੇਪੀ ਦੇ ਮੁੱਢਲੇ ਨਤੀਜੇ ਉਤਸ਼ਾਹਜਨਕ ਹਨ।

ਇਸ ਥੈਰੇਪੀ ਅਧੀਨ ਕੋਵਿਡ ਤੋਂ ਸਿਹਤਯਾਬ ਹੋਏ ਮਰੀਜ਼ ਦਾ ਪਲਾਜ਼ਮਾ ਲੈ ਕੇ ਸਟੋਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦਸਿਆ ਕਿ ਇਹ ਪਲਾਜ਼ਮਾ ਕੋਰੋਨਾ ਵਾਇਰਸ ਤੋਂ ਗੰਭੀਰ ਰੂਪ ਵਿੱਚ ਪੀੜਤ ਵਿਅਕਤੀ ਨੂੰ ਚੜ੍ਹਾਇਆ ਗਿਆ। ਪਲਾਜ਼ਮਾ ਥੈਰੇਪੀ ਤੋਂ ਬਾਅਦ ਮਰੀਜ਼ ਦੀ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਹ ਨਿਗਰਾਨੀ ਅਧੀਨ ਹੈ।

ਡਾਕਟਰੀ ਸਿਖਿਆ ਮੰਤਰੀ ਨੇ ਕਿਹਾ ਕਿ ਕੋਨਵਾਲੇਸੈਂਟ ਪਲਾਜ਼ਮਾ ਕੋਵਿਡ-19 ਦੇ ਲੱਛਣਾਂ ਵਾਲੇ ਠੀਕ ਹੋਏ ਕਿਸੇ ਵੀ ਮਰੀਜ਼ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਜਦੋਂ ਮਰੀਜ਼ ਦੀ ਰਿਪੋਰਟ (ਆਰਟੀ-ਪੀਸੀਆਰ) ਨੈਗੇਟਿਵ ਹੋ ਜਾਂਦੀ ਹੈ ਤਾਂ ਉਹ 14 ਦਿਨਾਂ ਬਾਅਦ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਕਿਉਂਕਿ ਉਸ ਦੇ ਖੂਨ ਵਿਚ ਐਂਟੀਬਾਡੀਜ਼ ਹੁੰਦੀਆਂ ਹਨ, ਜੋ ਬਿਮਾਰੀ ਨੂੰ ਠੀਕ ਕਰਨ ਵਿਚ ਸਹਾਇਤਾ ਕਰ ਸਕਦੀਆਂ ਹਨ। ਸ੍ਰੀ ਸੋਨੀ ਨੇ ਇਸ ਸਿਹਤ ਸੰਕਟ ਨੂੰ ਜਿੱਤਣ ਲਈ ਇਸ ਕੰਮ ਵਿੱਚ ਸ਼ਾਮਲ ਸਾਰੇ ਡਾਕਟਰਾਂ ਅਤੇ ਅਮਲੇ ਦੀ ਸ਼ਲਾਘਾ ਕੀਤੀ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement