ਪੰਜਾਬ ਨੇ ਕੇਂਦਰ ਤੋਂ ਵਾਧੂ ਪੀਪੀਈ ਕਿੱਟ ਨਿਰਯਾਤ ਕਰਨ ਦੀ ਆਗਿਆ ਮੰਗੀ
Published : Jun 20, 2020, 8:28 am IST
Updated : Jun 20, 2020, 8:28 am IST
SHARE ARTICLE
PPE Kit
PPE Kit

ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੀਪੀਏ ਕਿੱਟ ਦਾ ਵਾਧੂ ਉਤਪਾਦ ਨਿਰਯਾਤ ਕਰਨ ਦੀ ਮਨਜ਼ੂਰੀ ਮੰਗੀ ਹੈ

ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੀਪੀਏ ਕਿੱਟ ਦਾ ਵਾਧੂ ਉਤਪਾਦ ਨਿਰਯਾਤ ਕਰਨ ਦੀ ਮਨਜ਼ੂਰੀ ਮੰਗੀ ਹੈ। ਸੂਬੇ ਦੇ ਪੀਪੀਈ ਕਿੱਟ ਉਤਪਾਦਕਾਂ ਵਲੋਂ ਮੰਗ ਤੋਂ ਜ਼ਿਆਦਾ Çੱਕੱਟਾਂ ਦਾ ਉਤਪਾਦਨ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਵਾਧੂ ਕਿੱਟਾਂ ਦਾ ਨਿਰਯਾਤ ਕਰਨ ਲਈ ਸਰਕਾਰ ਵਲੋਂ ਮਨਜ਼ੂਰੀ ਦਿਤੀ ਜਾਵੇ। ਸੂਬੇ ਵਿਚ ਪੀਪੀਈ ਕਿੱਟਾਂ ਦੇ 128 ਮਾਨਤਾ ਪ੍ਰਾਪਤ ਨਿਰਮਾਤਾ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੈ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਇਨ੍ਹਾਂ ਨਿਰਮਾਤਾਵਾਂ ਨੇ ਇਸ ਸੰਵੇਦਨਸ਼ੀਲ ਉਪਕਰਨ ਦੇ ਨਿਰਮਾਣ ਦੇ ਮਾਮਲੇ ਵਿਚ ਪੰਜਾਬ ਨੂੰ ਸਵੈ-ਨਿਰਭਰ ਬਣਾਉਣ ਲਈ ਇਨ੍ਹਾਂ ਨੂੰ ਵਧੇਰੇ ਗਿਣਤੀ ਵਿਚ ਬਣਾਉਣਾ ਸ਼ੁਰੂ ਕਰ ਦਿਤਾ ਸੀ।

ਮੁੱਖ ਮੰਤਰੀ ਨੇ ਅਪਣੇ ਪੱਤਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਕਿ ਇਨ੍ਹਾਂ ਨਿਰਮਾਤਾਵਾਂ ਨੂੰ ਪੀਪੀਈ ਕਿੱਟਾਂ ਨਿਰਯਾਮ ਕਰਨ ਦੀ ਆਗਿਆ ਦਿਤੀ ਜਾਵੇ ਜੋ ਭਾਰਤ ਸਰਕਾਰ ਦੁਆਰਾ ਚਲਾਈ ਗਈ ਸਵੈ-ਨਿਰਭਰ ਭਾਰਤ ਮੁਹਿੰਮ ਨੂੰ ਹੁਲਾਰਾ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨਿਰਮਾਤਾਵਾਂ ਨੂੰ ਐਚਐਲਐਲ ਤੋਂ ਆਡਰ ਮਿਲਣ ਵਿਚ ਮੁਸ਼ਕਲ ਆ ਰਹੀ ਹੈ। ਕੁਲ 128ਪੀਪੀਈ ਕਿੱਟ ਨਿਰਮਾਤਾਵਾਂ ਵਿਚੋਂ ਸਿਰਫ਼ 18 ਇਕਾਈਆਂ ਨੂੰ ਭਾਰਤ ਸਰਕਾਰ ਤੋਂ ਆਡਰ ਮਿਲਿਆ ਹੈ। ਐਚਐਲਐਲ ਲਾਈਫ਼ ਕੇਅਰ ਸਿਹਤ ਅਤੇ ਪ੍ਰਵਾਰ ਭਲਾਈ ਮੰਤਰਾਲੇ ਦੇ ਅਧੀਨ ਹੈ ਅਤੇ ਸਿਹਤ ਸੰਸਥਾਵਾਂ ਲਈ ਸਮਾਨ ਖਰੀਦਣ ਲਈ ਕੰਮ ਕਰਦਾ ਹੈ।    (ਪੀਟੀਆਈ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement