ਪੰਜਾਬ ਦੇ ਖੇਡ ਮੰਤਰੀ ਨੇ ਪਦਮ ਸ੍ਰੀ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
Published : Jun 20, 2021, 5:59 am IST
Updated : Jun 20, 2021, 5:59 am IST
SHARE ARTICLE
image
image

ਪੰਜਾਬ ਦੇ ਖੇਡ ਮੰਤਰੀ ਨੇ ਪਦਮ ਸ੍ਰੀ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 19 ਜੂਨ (ਭੁੱਲਰ) : ਮਹਾਨ ਅਥਲੀਟ ਪਦਮ ਸ. ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਖਿਆ ਕਿ ਏਸ਼ੀਆ ਦੇ ਇਸ ਮਹਾਨ ਅਥਲੀਟ ਦੇ ਚਲਾਣੇ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ  ਸਦਮਾ ਲਗਿਆ | 
ਖੇਡ ਮੰਤਰੀ ਰਾਣਾ ਸੋਢੀ ਆਖਰੀ ਸਤਿਕਾਰ ਤੇ ਸ਼ਰਧਾਂਜਲੀ ਭੇਟ ਕਰਨ ਲਈ ਮਿਲਖਾ ਸਿੰਘ ਦੇ ਘਰ ਪੁੱਜੇ |  ਅਪਣੇ ਸ਼ੋਕ ਸੁਨੇਹੇ ਵਿਚ ਖੇਡ ਮੰਤਰੀ ਨੇ ਕਿਹਾ ਕਿ ਮਿਲਖਾ ਸਿੰਘ ਦੇ ਦੇਹਾਂਤ ਨਾਲ 100 ਕਰੋੜ ਲੋਕਾਂ ਤੋਂ ਵੱਧ ਦੀ ਆਬਾਦੀ ਵਾਲੇ ਇਸ ਮੁਲਕ ਨੇ ਅਪਣਾ ਖੇਡ ਨਾਇਕ ਗਵਾ ਲਿਆ ਹੈ | ਉਨ੍ਹਾਂ ਦੇ ਚਲੇ ਜਾਣ ਨਾਲ ਇਕ ਵੱਡਾ ਘਾਟਾ ਪਿਆ ਹੈ, ਜਿਸ ਨੂੰ  ਪੂਰਿਆ ਨਹੀਂ ਜਾ ਸਕਦਾ | 
ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਨੂੰ  ਉਨ੍ਹਾਂ ਦੀਆਂ ਖੇਡ ਗਤੀਵਿਧੀਆਂ ਲਈ ਪਦਮ ਸ੍ਰੀ ਦੇ ਐਵਾਰਡ ਨਾਲ ਨਿਵਾਜ਼ਿਆ ਗਿਆ |
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement