Amritsar News : ਫਿਰੌਤੀ ਮੰਗਣ ਦੇ ਮਾਮਲੇ ’ਚ ਅੰਤਰਰਾਸ਼ਟਰੀ Kabaddi Player ਗ੍ਰਿਫ਼ਤਾਰ
Published : Jun 20, 2025, 11:21 am IST
Updated : Jun 20, 2025, 11:21 am IST
SHARE ARTICLE
International Kabaddi Player Arrested in Ransom Demand Case Latest News in Punjabi
International Kabaddi Player Arrested in Ransom Demand Case Latest News in Punjabi

Amritsar News : 30 ਲੱਖ ਰੁਪਏ ਦੀ ਕੀਤੀ ਗਈ ਸੀ ਮੰਗ

International Kabaddi Player Arrested in Ransom Demand Case Latest News in Punjabi ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਅਜੇ ਵੀ ਇਸ ਦੇ ਪੰਜ ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਇਹ ਕਾਰਵਾਈ ਫਿਰੌਤੀ ਮੰਗਣ ਦੇ ਮਾਮਲੇ ’ਚ ਕੀਤੀ ਹੈ। 

ਦਰਅਸਲ ਉਨ੍ਹਾਂ ਨੇ ਲੋਪੋਕੇ ਥਾਣੇ ਅਧੀਨ ਪੈਂਦੇ ਪਿੰਡ ਭੀਲੋਵਾਲ ਦੇ ਇਕ ਡਾਕਟਰ ਨੂੰ ਫ਼ੋਨ ਕਰ ਕੇ 30 ਲੱਖ ਦੀ ਫਿਰੌਤੀ ਮੰਗੀ ਸੀ, ਪਰ ਜਦੋਂ ਡਾਕਟਰ ਨੇ ਪੈਸੇ ਨਹੀਂ ਦਿਤੇ ਤਾਂ ਉਨ੍ਹਾਂ ਨੇ 4 ਜੂਨ ਨੂੰ ਡਾਕਟਰ ਦੇ ਘਰ ਦੇ ਬਾਹਰ ਗੋਲੀਬਾਰੀ ਕਰ ਦਿਤੀ।

ਇਸ ਤੋਂ ਬਾਅਦ, ਪੁਲਿਸ ਨੇ ਮਾਮਲੇ ਦੀ ਕੀਤੀ ਤਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਦਾ ਨਾਮ ਸਾਹਮਣੇ ਆਇਆ। ਜਿਸ ਦੇ ਤਹਿਤ ਪੁਲਿਸ ਨੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਦੇ ਰਹਿਣ ਵਾਲੇ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਇਕ ਗ਼ੈਰ-ਕਾਨੂੰਨੀ 30 ਬੋਰ ਪਿਸਤੌਲ ਬਰਾਮਦ ਕੀਤਾ। ਗੁਰਲਾਲ ਤੋਂ ਇਲਾਵਾ, ਪੁਲਿਸ ਨੂੰ ਲੋੜੀਂਦੇ ਉਸ ਦੇ ਪੰਜ ਸਾਥੀਆਂ ਦੀ ਭਾਲ ਹੈ। ਜਿਨ੍ਹਾਂ ਵਿਚੋਂ ਤਿੰਨ ਕਬੱਡੀ ਖਿਡਾਰੀ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement