ਅਕਾਲੀ ਦਲ ਪੰਜ ਮਹਾਪੁਰਸ਼ਾਂ ਦੇ ਜਨਮ ਦਿਹਾੜੇ ਪਾਰਟੀ ਪੱਧਰ 'ਤੇ ਮਨਾਏਗਾ
Published : Jul 20, 2018, 2:09 am IST
Updated : Jul 20, 2018, 2:09 am IST
SHARE ARTICLE
Meeting held under the chairmanship of  Sukhbir Singh Badal
Meeting held under the chairmanship of Sukhbir Singh Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਗੁਰੂ ਰਵੀਦਾਸ ਜੀ, ਮਹਾਂਰਿਸ਼ੀ ਬਾਲਮੀਕ ਜੀ, ਭਗਤ ਕਬੀਰ............

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ  ਗੁਰੂ ਰਵੀਦਾਸ ਜੀ, ਮਹਾਂਰਿਸ਼ੀ ਬਾਲਮੀਕ ਜੀ, ਭਗਤ ਕਬੀਰ , ਬਾਬਾ ਜੀਵਨ ਸਿੰਘ ਅਤੇ ਡਾ. ਬੀ ਆਰ ਅੰਬੇਦਕਰ ਦੇ ਜਨਮ ਦਿਹਾੜੇ ਆਪਣੇ ਪੱਧਰ ਉੱਤੇ ਮਨਾਏ ਜਾਣਗੇ। ਪਾਰਟੀ ਦੇ ਐਸ ਸੀ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰਨ ਅਤੇ ਜ਼ਿਲਾ ਪੱਧਰ ਉੱਤੇ ਵਰਕਿੰਗ ਕਮੇਟੀਆਂ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ

ਅਕਾਲੀ ਦਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਅਤੇ ਸਮੂਹ ਜ਼ਿਲਾ ਪ੍ਰਧਾਨਾਂ ਦੀ ਇੱਕ ਮੀਟਿੰਗ ਦੌਰਾਨ ਇਹ ਅਹਿਮ ਫੈਸਲੇ ਲਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਪਾਰਟੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਬਾਦਲ ਨੇ ਐਸ ਸੀ ਵਿੰਗ ਦੇ ਜ਼ਿਲਾ ਪ੍ਰਧਾਨਾਂ ਨੂੰ 15 ਅਗਸਤ 2018 ਤਕ ਆਪਣੇ ਅਧੀਨ ਸਾਰੇ ਸਰਕਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਜ਼ਿਲਾ ਪ੍ਰਧਾਨਾਂ ਨੂੰ ਆਪੋ ਆਪਣੇ ਜ਼ਿਲਿ•ਆਂ ਦੀਆਂ 51 ਮੈਂਬਰੀ ਵਰਕਿੰਗ ਕਮੇਟੀਆਂ ਬਣਾਉਣ ਲਈ ਵੀ ਆਖਿਆ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਸਾਰੇ ਸਰਕਲ ਪ੍ਰਧਾਨ ਆਪੋ ਆਪਣੇ ਸਰਕਲ ਦੀ ਇੱਕ 31 ਮੈਂਬਰੀ ਵਰਕਿੰਗ ਕਮੇਟੀ ਵੀ ਬਣਾਉਣਗੇ। ਇਸ ਤੋਂ ਇਲਾਵਾ ਸਮੂਹ ਜ਼ਿ•ਾ ਪ੍ਰਧਾਨ ਮਹੀਨੇ ਵਿਚ ਇੱਕ ਵਾਰ ਜ਼ਿਲਾ ਪੱਧਰ 1ੁੱਤੇ ਇੱਕ ਮੀਟਿੰਗ ਜ਼ਰੂਰ ਕਰਨਗੇ। ਐਸ ਸੀ ਵਿੰਗ ਦੇ ਬੁੱਧੀਜੀਵੀ ਵਰਗ ਵਿਚੋਂ ਵੀ ਇੱਕ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement