ਮੱਕੀ ਦਾ ਭਾਅ ਘੱਟ ਮਿਲਣ ਵਿਰੁਧ ਕਾਂਗਰਸ ਵਲੋਂ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ
Published : Jul 20, 2018, 2:04 am IST
Updated : Jul 20, 2018, 2:04 am IST
SHARE ARTICLE
Congress Parliamentarians During Protest
Congress Parliamentarians During Protest

ਕੇਂਦਰ ਸਰਕਾਰ ਵੱਲੋਂ ਐਲਾਨੇ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ ਉਪਰ ਮੱਕੀ ਦੀ ਹੋ ਰਹੀ ਖ਼ਰੀਦ ਦੇ ਵਿਰੁਧ ਅੱਜ ਕਾਂਗਰਸ ਨੇ ਨਵੀਂ ਦਿੱਲੀ ਵਿਚ ਸੰਸਦ ਭਵਨ...........

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ  ਐਲਾਨੇ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ ਉਪਰ ਮੱਕੀ ਦੀ ਹੋ ਰਹੀ ਖ਼ਰੀਦ ਦੇ ਵਿਰੁਧ ਅੱਜ ਕਾਂਗਰਸ ਨੇ ਨਵੀਂ ਦਿੱਲੀ ਵਿਚ ਸੰਸਦ ਭਵਨ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ  ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਨੇ ਕੀਤੀ। ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨੂੰ ਲਾਗਤ ਦਾ ਡੇਢ ਗੁਣਾ ਮੁੱਲ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ

ਪਰ ਇਹ ਸੱਚਾਈ ਤੋਂ ਕੋਹਾਂ ਦੂਰ ਹਨ। ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਮੱਕੀ ਦਾ ਘੱਟੋ ਘੱਟ ਸਮਰੱਥਨ ਮੁੱਲ 1700 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਹੈ ਪਰ ਪੰਜਾਬ ਸਮੇਤ ਵੱਖ ਵੱਖ ਸੂਬਿਆਂ ਵਿਚ ਇਹ 600 ਤੋਂ 700 ਰੁਪਏ ਪ੍ਰਤੀ ਕੁਇੰਟਲ 'ਤੇ ਵਿਕ ਰਹੀ ਹੈ। ਉਨ੍ਹਾਂ ਦੱਸਿਆ ਕਿ 11 ਜੁਲਾਈ ਨੂੰ ਜਿਸ ਦਿਨ ਪ੍ਰਧਾਨ ਮੰਤਰੀ  ਪੰਜਾਬ ਵਿਚ ਮਲੋਟ ਵਿਚ ਐਮਐਸਪੀ ਸਬੰਧੀ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਸਨ ਉਸ ਦਿਨ ਪੰਜਾਬ ਵਿਚ ਮੱਕੀ 710 ਰੁਪਏ ਦੇ ਭਾਅ ਵਿਕੀ

ਜਦ ਕਿ 12 ਜੁਲਾਈ ਨੂੰ ਮੱਕੀ ਦਾ ਪੰਜਾਬ ਵਿਚ ਭਾਅ 660 ਰੁਪਏ, 14 ਜੁਲਾਈ ਨੂੰ 600 ਅਤੇ 16 ਜੁਲਾਈ ਨੂੰ 700 ਰੁਪਏ ਰਿਹਾ। ਉਨ੍ਹਾਂ ਨੇ ਕਿਹਾ ਕਿ ਇਹ ਆਂਕੜੇ ਆਪਣੇ ਆਪ ਹੀ ਮੋਦੀ ਸਰਕਾਰ ਦੇ ਦਾਅਵਿਆਂ ਦਾ ਸੱਚ ਉਜਾਗਰ ਕਰ ਰਹੇ ਹਨ। ਇਸ ਰੋਸ ਪ੍ਰਦਰਸ਼ਨ ਵਿਚ ਕਾਂਗਰਸ ਆਗੂਆਂ ਜਯੋਤੀਰਾਅਦਿਤਿਆ ਸਿੰਧੀਆਂ, ਸੰਤੋਖ ਚੌਧਰੀ, ਗੁਰਜੀਤ ਸਿੰਘ ਔਜਲਾ, ਸੁਸ਼ਮਿਤਾ ਦੇਵ, ਸ਼ਸ਼ੀ ਥਰੂਰ, ਗੌਰਵ ਗੋਗਾਈ, ਕੇ.ਸੀ. ਵੇਨੂਗੋਪਾਲ, ਰਾਜੀਵ ਸਾਤਵ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement