ਸਰਕਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਕਰੇਗੀ : ਰੰਧਾਵਾ
Published : Jul 20, 2018, 2:19 am IST
Updated : Jul 20, 2018, 2:19 am IST
SHARE ARTICLE
Sukhjinder Singh Randhawa
Sukhjinder Singh Randhawa

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਜ਼ਮੀਨ ਵੇਚਣ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ.......

ਚੰਡੀਗੜ੍ਹ : ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਜ਼ਮੀਨ ਵੇਚਣ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਗੁੰਮਰਾਹਕਰਨ ਪ੍ਰਚਾਰ 'ਤੇ ਬੋਲਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵਿੱਚ ਪ੍ਰਕਾਸ਼ਿਤ ਖਬਰ ਦਾ ਬੈਂਕ ਵੱਲੋਂ ਪਹਿਲਾਂ ਹੀ ਖੰਡਨ ਕੀਤਾ ਜਾ ਚੁੱਕਾ ਹੈ ਅਤੇ ਹੁਣ ਵਿਰੋਧੀ ਪਾਰਟੀਆਂ ਰਾਜਸੀ ਰੋਟੀਆਂ ਸੇਕਣ ਲਈ ਇਸ ਮੁੱਦੇ ਦਾ ਰਾਜਸੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਵੱਡੇ ਤੇ ਸਮਰੱਥ ਕਿਸਾਨਾਂ ਕੋਲੋਂ ਕਰਜ਼ੇ ਵਸੂਲਣ ਲਈ ਕਾਨੂੰਨੀ ਕਾਰਵਾਈ ਨੂੰ ਜਾਇਜ਼ ਠਹਿਰਾਇਆ। ਅੱਜ ਇਥੇ ਇਕ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਬੈਕ ਵੱਲੋਂ ਡਿਫਾਲਟਰ ਕਿਸਾਨਾਂ ਵਿਰੁਧ ਕਾਨੂੰਨੀ ਕਾਰਵਾਈ ਆਰੰਭ ਕਰਨਾ ਇਕ ਰੁਟੀਨ ਪ੍ਰਕਿਰਿਆ ਹੁੰਦੀ ਹੈ ਅਤੇ ਬੈਂਕ ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਨੋਟਿਸ ਜਾਰੀ ਕਰਨ ਦਾ ਮਤਲਬ ਇਹ ਨਹੀਂ ਹੈ ਕਿ ਬੈਂਕ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਲੱਗਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਜੋ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਦੌਰਾਨ ਵੀ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਸੇਲ ਕੇਸ ਬਣਾ ਕੇ ਕਾਨੂੰਨੀ ਕਾਰਵਾਈ ਆਰੰਭੀ ਜਾਂਦੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement