ਸ਼ੋਪੀਆਂ ’ਚ ਮੁਕਾਬਲੇ ਦੌਰਾਨ ਦੋ
Published : Jul 20, 2021, 12:19 am IST
Updated : Jul 20, 2021, 12:19 am IST
SHARE ARTICLE
image
image

ਸ਼ੋਪੀਆਂ ’ਚ ਮੁਕਾਬਲੇ ਦੌਰਾਨ ਦੋ

ਸ਼੍ਰੀਨਗਰ, 19 ਜੁਲਾਈ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਲਸ਼ਕਰ-ਏ-ਤਾਇਬਾ ਦੇ ਅਤਿਵਾਦੀ ਸਮੇਤ ਦੋ ਅਤਿਵਾਦੀ ਮਾਰੇ ਗਏ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਦਸਤਿਆਂ ਨੇ ਐਤਵਾਰ ਨੂੰ ਦਖਣੀ ਕਸ਼ਮੀਰ ਦੇ ਚੇਕ ਸਾਦਿਕ ਖ਼ਾਨ ਇਲਾਕੇ ’ਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਅਤਿਵਾਦੀਆਂ ਦੇ ਸੁਰੱਖਿਆ ਦਸਤਿਆਂ ’ਤੇ ਗੋਲੀਆਂ ਚਲਾਉਣ ਨਾਲ ਮੁਹਿੰਮ ਮੁਕਾਬਲੇ ’ਚ ਤਬਦੀਲ ਹੋ ਗਈ।
  ਅਧਿਕਾਰੀ ਮੁਤਾਬਕ ਸੁਰੱਖਿਆ ਦਸਤਿਆਂ ਨੇ ਵੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿਤਾ, ਜਿਸ ’ਚ ਦੋ ਅਤਿਵਾਦੀ ਮਾਰੇ ਗਏ। ਪੁਲਿਸ ਜਨਰਲ ਡਾਇਰੈਕਟਰ (ਡੀ.ਜੀ.ਪੀ.) ਦਿਲਬਾਗ ਸਿੰਘ ਨੇ ਦਸਿਆ ਕਿ ਇਕ ਅਤਿਵਾਦੀ ਦੀ ਪਹਿਚਾਣ ਲਸ਼ਕਰ-ਏ-ਤਾਇਬਾ ਕਮਾਂਡਰ ਅਸ਼ਫਾਕ ਡਾਰ ਉਰਫ ਅਬੂ ਅਕਰਮ ਦੇ ਤੌਰ ’ਤੇ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਸਾਲ 2017 ਤੋਂ ਪੁਲਿਸ, ਸੁਰੱਖਿਆ ਦਸਤਿਆਂ ਅਤੇ ਨਾਗਰਿਕਾਂ ਦੇ ਕਤਲ ਸਮੇਤ ਕਈ ਅਤਿਵਾਦੀ ਘਟਨਾਵਾਂ ਵਿਚ ਉਸ ਦੀ ਸ਼ਮੂਲੀਅਤ ਰਹੀ ਹੈ। ਦੂਜੇ ਅਤਿਵਾਦੀ ਦੀ ਪਹਿਚਾਣ ਮਾਜਿਦ ਇਕਬਾਲ ਦੇ ਤੌਰ ’ਤੇ ਹੋਈ ਹੈ। ਜੰਮੂ-ਕਸ਼ਮੀਰ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਪੂਰੀ ਰਾਤ ਚਲੀ ਮੁਹਿੰਮ ਹੁਣ ਖ਼ਤਮ ਹੋ ਚੁਕੀ ਹੈ। ਉੱਥੇ ਹੀ ਫ਼ੌਜ ਦੇ ਇਕ ਅਧਿਕਾਰੀ ਨੇ ਦਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਦੋ ਏ.ਕੇ ਰਾਈਫ਼ਲਾਂ ਅਤੇ 8 ਮੈਗਜ਼ੀਨ ਬਰਾਮਦ ਹੋਈਆਂ ਹਨ।     (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement