ਉੱਝ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ -ਕੁਲਦੀਪ ਧਾਲੀਵਾਲ
Published : Jul 20, 2023, 2:49 pm IST
Updated : Jul 20, 2023, 2:49 pm IST
SHARE ARTICLE
photo
photo

ਰਾਵੀ ਦਰਿਆ ਦੇ ਧੁੱਸੀ ਬੰਨ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

 

ਚੰਡੀਗੜ੍ਹ ,20 ਜੁਲਾਈ 2023 :  ਅੱਜ ਸਵੇਰੇ ਉੱਜ ਦਰਿਆ ਵਿਚ ਕਰੀਬ 2.50 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ  ਹੈ ਅਤੇ ਤਹਾਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਉਕਤ ਪ੍ਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧੁੱਸੀ ਬੰਨ ਦਾ ਦੌਰਾ ਕਰਨ ਮੌਕੇ ਕੀਤਾ l ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਹੋਰ ਉਚ ਅਧਿਕਾਰੀ ਵੀ ਉਨ੍ਹਾਂ ਨਾਲ ਸਨ ਉਨ੍ਹਾਂ ਅਧਿਕਾਰੀਆਂ ਦੇ ਨਾਲ ਰਾਵੀ ਦਰਿਆ ਅਤੇ ਸਰਹੱਦ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।

ਦਰਿਆ ਰਾਵੀ ਤੇ ਦਰਿਆ ਉੱਜ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਸ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੰਮੂ ਵਾਲੇ ਪਾਸੇ ਤੋਂ ਦਰਿਆ ਉੱਜ ਵਿੱਚ ਹੁਣ ਪਾਣੀ ਦਾ ਪੱਧਰ ਕੁਝ ਘੱਟ ਗਿਆ ਹੈ ਅਤੇ ਅੱਜ ਸ਼ਾਮ ਤੱਕ ਇਹ ਸਾਰਾ ਪਾਣੀ ਦਰਿਆ ਰਾਵੀ ਜਰੀਏ ਜ਼ਿਲ੍ਹਾ ਗੁਰਦਾਸਪੁਰ ਤੋਂ ਪਾਰ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਪ੍ਰਵੇਸ਼ ਕਰ ਜਾਵੇਗਾ ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਦੇ ਨੇੜਲੇ ਇਲਾਕੇ ਵਿੱਚ ਹੜ੍ਹ ਰੋਕੂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮਕੌੜਾ ਪੱਤਣ ਦੇ ਨਜ਼ਦੀਕ ਰਲੀਫ ਕੈਂਪ ਸਥਾਪਤ ਕੀਤਾ ਗਿਆ ਹੈ ਅਤੇ ਦਰਿਆ ਦੇ ਨਾਲ ਗੁੱਜਰਾਂ ਦੇ ਡੇਰਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਦਰਿਆ ਰਾਵੀ ਅਤੇ ਉੱਜ ਦੇ ਨੇੜੇ ਨਾ ਜਾਣ, ਖਾਸ ਤੌਰ ਉਤੇ ਧੁੱਸੀ ਬੰਨ ਦੇ ਅੰਦਰ ਤੇ ਦਰਿਆ ਪਾਰ ਨਾ ਜਾਣ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਸਥਿਤੀ ਦੇ ਟਾਕਰੇ ਲਈ ਪੂਰੀ ਤਰਾਂ ਤਿਆਰ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰਾਂ, ਆਪਣੇ ਸਰਪੰਚ, ਬੀ ਡੀ ਪੀ ਓ, ਆਦਿ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement