ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਕਾਰੋਬਾਰੀ ਡਾ. ਐਸ.ਪੀ. ਸਿੰਘ ਓਬਰਾਏ 

By : KOMALJEET

Published : Jul 20, 2023, 3:49 pm IST
Updated : Jul 20, 2023, 3:49 pm IST
SHARE ARTICLE
SP Singh Oberoi
SP Singh Oberoi

7 ਕਰੋੜ ਰੁਪਏ ਨਾਲ ਬੇਘਰ ਹੋਏ ਲੋਕਾਂ ਦੀ ਕਰਨਗੇ ਸਹਾਇਤਾ 

ਰੋਪੜ, ਫ਼ਿਰੋਜ਼ਪੁਰ, ਤਰਨ ਤਾਰਨ, ਦਸੂਹਾ ਅਤੇ ਮੁਕੇਰੀਆਂ ਆਦਿ ਇਲਾਕਿਆਂ ਦੇ ਪਿੰਡਾਂ 'ਚ ਬਣਾਈਆਂ ਕਮੇਟੀਆਂ 
ਚੰਡੀਗੜ੍ਹ :
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲਗਾਤਾਰ ਜਿਥੇ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਕਾਰੋਬਾਰੀ ਡਾ. ਐਸ.ਪੀ. ਸਿੰਘ ਓਬਰਾਏ ਨੇ ਬੇਘਰ ਹੋਏ ਪੰਜਾਬ ਦੇ ਲੋਕਾਂ ਲਈ ਵੀ ਮਦਦ ਦਾ ਹੱਥ ਅੱਗੇ ਵਧਾਇਆ ਹੈ।

ਇਹ ਵੀ ਪੜ੍ਹੋ: ਮਹਾਰਾਸ਼ਟਰ ਦੇ ਰਾਏਗੜ੍ਹ 'ਚ ਖਿਸਕੀ ਜ਼ਮੀਨ, ਮਲਬੇ 'ਚ ਦਬੇ ਕਰੀਬ 48 ਘਰ

ਹੜ੍ਹ ਦੌਰਾਨ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਉਨ੍ਹਾਂ ਲਈ ਨਵੇਂ ਘਰ ਬਣਵਾਏ ਜਾਣਗੇ। ਇਸ ਕਾਰਜ ਲਈ 7 ਕਰੋੜ ਰੁਪਏ ਸਹਾਇਤਾ ਰਾਸ਼ੀ ਦਿਤੀ । ਡਾ. ਓਬਰਾਏ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਕੰਮ ਲਈ ਰੋਪੜ, ਫ਼ਿਰੋਜ਼ਪੁਰ, ਤਰਨ ਤਾਰਨ, ਦਸੂਹਾ ਅਤੇ ਮੁਕੇਰੀਆਂ ਆਦਿ ਇਲਾਕਿਆਂ ਦੇ ਪਿੰਡਾਂ ਵਿਚ ਕਮੇਟੀਆਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ: ਅਨੁਵਾਦ ਮੌਕੇ ਸ਼ਬਦਾਂ ਨਾਲ ਨਾ ਹੋਵੇ ਬੇਲੋੜੀ ਛੇੜਛਾੜ, ਯੂ.ਜੀ.ਸੀ. ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼  

ਦੱਸ ਦੇਈਏ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਪਸ਼ੂਆਂ ਲਈ ਚਾਰਾ ਅਤੇ ਪੱਠੇ ਮੁਹਈਆ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ ਯੋਧਾ ਨੇ ਸਮੁੱਚੀ ਟੀਮ ਨਾਲ ਹਲਕਾ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਤ ਪਿੰਡਾਂ ਧੁੰਦਾ ਤੇ ਜੌਹਲ ਵਿਖੇ ਪਸ਼ੂਆਂ ਲਈ ਚਾਰਾ ਅਤੇ ਫੀਡ ਮੁਹਈਆ ਕਰਵਾਈ ਗਈ।

ਇਹ ਵੀ ਪੜ੍ਹੋ:  ਬਹੁਚਰਚਿਤ ਏਅਰ ਹੋਸਟੈੱਸ ਖ਼ੁਦਕੁਸ਼ੀ ਮਾਮਲਾ : ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਅੱਜ ਹੋਵੇਗੀ ਸੁਣਵਾਈ 

ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਹੜ੍ਹ ਪ੍ਰਭਾਵਤ ਪਿੰਡਾਂ ਦੇ ਲੋਕਾਂ ਲਈ ਹਰ ਹੀਲੇ ਮਦਦ ਮੁਹਈਆ ਕਰਵਾਈ ਜਾ ਰਹੀ ਹੈ, ਜੋ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ ਯੋਧਾ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਵਲੋਂ ਜਿਹੜੀ ਵੀ ਜ਼ਿੰਮੇਵਾਰੀ ਦਿਤੀ ਗਈ ਹੈ ਉਹ ਅਸੀਂ ਪੂਰੀ ਤਰ੍ਹਾਂ ਨਿਭਾਅ ਰਹੇ ਹਾਂ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement