ਸ਼ਰਾਰਤੀ ਅਨਸਰਾਂ ਵਿਰੁਧ ਸਖ਼ਤ ਕਾਰਵਾਈ ਹੋਵੇ: ਧਾਰਮਕ ਜਥੇਬੰਦੀਆਂ
Published : Aug 20, 2018, 11:06 am IST
Updated : Aug 20, 2018, 11:06 am IST
SHARE ARTICLE
Crime
Crime

ਹਿਸਾਰ ਦੇ ਹੋਟਲ ਵਿਚ ਸ਼ਰਾਰਤੀ ਅਨਸਰਾਂ ਵਲੋਂ ਗੁਰਸਿੱਖ ਪਰਵਾਰ ਨਾਲ ਕੁੱਟਮਾਰ ਕਰਨ ਅਤੇ ਧਾਰਮਕ ਚਿੰਨ੍ਹਾਂ ਦੀ ਬੇਅਦਬੀ ਕਰਨ 'ਤੇ ਸਿੱਖਾਂ ਵਿਚ ਭਾਰੀ ਰੋਸ..............

ਸ਼੍ਰੀ ਅਨੰਦਪੁਰ ਸਾਹਿਬ : ਹਿਸਾਰ ਦੇ ਹੋਟਲ ਵਿਚ ਸ਼ਰਾਰਤੀ ਅਨਸਰਾਂ ਵਲੋਂ ਗੁਰਸਿੱਖ ਪਰਵਾਰ ਨਾਲ ਕੁੱਟਮਾਰ ਕਰਨ ਅਤੇ ਧਾਰਮਕ ਚਿੰਨ੍ਹਾਂ ਦੀ ਬੇਅਦਬੀ ਕਰਨ 'ਤੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਦੀਆਂ ਸਿੱਖ ਜਥੇਬੰਦੀਆਂ, ਧਾਰਮਕ, ਸਮਾਜਕ ਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਪਰਵਾਰ ਨਾਲ ਕੁੱਟਮਾਰ ਕਰਨ ਵਾਲਿਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ, ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਗੂੰਬਰ, ਮਨਜਿੰਦਰ ਸਿੰਘ ਬਰਾੜ, ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ ਆਦਿ ਨੇ ਕਿਹਾ ਕਿ ਸਿੱਖ ਪਰਵਾਰ ਦੀ ਕੁੱਟਮਾਰ ਕਰਨ ਅਤੇ ਧਾਰਮਕ ਕਕਾਰਾਂ ਦੀ ਬੇਅਦਬੀ ਕਰਨ ਵਾਲਿਆਂ ਵਲੋਂ ਗਰਭਵਤੀ ਸਿੱਖ ਔਰਤ ਦੀ ਕੁੱਟਮਾਰ ਕਰਨੀ ਅਣਮਨੁੱਖੀ ਕਾਰਾ ਹੈ ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਨ੍ਹੀ ਥੋੜੀ ਹੈ। ਉਪਰੋਂ ਸੀ.ਸੀ.ਟੀ.ਵੀ ਕੈਮਰਿਆਂ ਦੀ ਰੀਕਾਰਡਿੰਗ ਅਨੁਸਾਰ ਪੁਲਿਸ ਅਤੇ ਸ਼ਰਾਰਤੀ ਅਨਸਰਾਂ ਦੀ ਮਿਲੀਭੁਗਤ ਦਾ ਵੀ ਪ੍ਰਗਟਾਵਾ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement