ਮਾਣ ਭੱਤਾ ਵਰਕਰਾਂ ਅਤੇ ਕੱਚੇ ਮੁਲਾਜ਼ਮਾਂ ਦੀ ਬ੍ਰਹਮ ਮਹਿੰਦਰਾ ਨਾਲ ਹੋਈ ਮੀਟਿੰਗ
Published : Aug 20, 2021, 12:35 am IST
Updated : Aug 20, 2021, 12:35 am IST
SHARE ARTICLE
image
image

ਮਾਣ ਭੱਤਾ ਵਰਕਰਾਂ ਅਤੇ ਕੱਚੇ ਮੁਲਾਜ਼ਮਾਂ ਦੀ ਬ੍ਰਹਮ ਮਹਿੰਦਰਾ ਨਾਲ ਹੋਈ ਮੀਟਿੰਗ

ਚੰਡੀਗੜ੍ਹ, 19 ਅਗੱਸਤ (ਭੁੱਲਰ): ਮਾਣ-ਭੱਤਾ, ਕੱਚਾ ਅਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੀ ਅਹਿਮ ਮੀਟਿੰਗ ਅੱਜ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਨਾਲ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਵਿਚ ਆਗੂਆਂ ਵਲੋਂ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਮਾਣ ਭੱਤਾ ਵਰਕਰਾਂ ਜਿਵੇਂ ਕਿ (ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਮਿਡ ਡੇ ਮੀਲ ਕੁੱਕ) ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ ਗਏ।
ਵਫ਼ਦ ਦੀ ਅਗਵਾਈ ਕਰ ਰਹੇ ਮੁਲਾਜ਼ਮ ਆਗੂਆਂ ਹਰਦੀਪ ਟੋਡਰਪੁਰ, ਪਰਵੀਨ ਸ਼ਰਮਾ, ਮਮਤਾ ਸ਼ਰਮਾ, ਬਲਵੀਰ ਸੀਵੀਆ, ਸਰਬਜੀਤ ਕੌਰ ਮਚਾਕੀ, ਜਸਵਿੰਦਰ ਕੌਰ, ਪ੍ਰਭਦੀਪ ਕੌਰ ਅਤੇ ਵਿਕਾਸ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਸਰਕਾਰ ਵਲੋਂ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਅਤੇ ਆਂਗਣਵਾੜੀ ਵਰਕਰਾਂ ਦੀ ਤਨਖ਼ਾਹ ਵਾਧੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਾਂ ਪੱਖੀ ਹੁੰਗਾਰਾ ਭਰਿਆ ਗਿਆ। ਆਗੂਆਂ ਨੇ ਆਖਿਆ ਕਿ ਕੈਬਨਿਟ ਮੰਤਰੀ ਵਲੋਂ ਸਪੱਸ਼ਟ ਕੀਤਾ ਗਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਜੋ ਖਰੜਾ ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਹੈ ਉਸ ਨਾਲ ਸਰਕਾਰ ਦਾ ਕੋਈ ਸਬੰਧ ਨਹੀਂ ਅਤੇ ਕੱਚੇ ਮੁਲਾਜ਼ਮਾਂ ਦਾ ਪੱਖ ਜਾਨਣ ਤੋਂ ਬਾਅਦ ਹੀ ਕਾਨੂੰਨ ਦੇ ਖਰੜੇ ਨੂੰ ਅੰਤਮ ਰੂਪ ਦਿਤਾ ਜਾਵੇਗਾ।
ਇਸ ਮੌਕੇ ਹਾਜ਼ਰ ਰਹੇ ਹਰਿੰਦਰ ਦੁਸਾਂਝ, ਸ਼ਕੁੰਤਲਾ ਦੇਵੀ, ਰਛਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਮਨਦੀਪ ਕੌਰ ਸਿੱਧੂ ਨੇ ਆਖਿਆ ਕਿ ਭਾਵੇਂ ਅੱਜ ਦੀ ਮੀਟਿੰਗ ਵਿਚ ਸਰਕਾਰ ਵਲੋਂ ਕੱਚੇ ਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਸਬੰਧੀ ਹਾਂ ਪੱਖੀ ਹੁੰਗਾਰਾ ਦਿਤਾ ਗਿਆ ਹੈ ਪਰ ਮੰਗਾਂ ਪੂਰਤੀ ਤਕ ਸੰਘਰਸ਼ ਜਾਰੀ ਰਖਿਆ ਜਾਵੇਗਾ। 
ਉਨ੍ਹਾਂ ਆਖਿਆ ਕਿ ਮੋਰਚੇ ਵਲੋਂ ਪਹਿਲਾਂ ਤੋਂ ਹੀ ਐਲਾਨ ਕੀਤੀ 29 ਜੁਲਾਈ ਦੀ ਪਟਿਆਲਾ ਰੈਲੀ ਦੀ ਤਿਆਰੀ ਲਈ ਜਲਦੀ ਹੀ ਸੂਬਾ ਕਮੇਟੀ ਦੀ ਮੀਟਿੰਗ ਕਰ ਕੇ ਅੰਤਮ ਰੂਪ ਰੇਖਾ ਉਲੀਕੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement