ਪਟਿਆਲਾ ਦੇ ਸੂਰਾਂ ਦੇ ਸੈਂਪਲਾਂ ਵਿਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਪਿੱਛੋਂ ਪੰਜਾਬ ਨੂੰ 'ਕੰਟਰੋਲਡ ਖੇਤਰ' ਐਲਾਨਿਆ
Published : Aug 20, 2022, 6:46 am IST
Updated : Aug 20, 2022, 6:46 am IST
SHARE ARTICLE
image
image

ਪਟਿਆਲਾ ਦੇ ਸੂਰਾਂ ਦੇ ਸੈਂਪਲਾਂ ਵਿਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਪਿੱਛੋਂ ਪੰਜਾਬ ਨੂੰ 'ਕੰਟਰੋਲਡ ਖੇਤਰ' ਐਲਾਨਿਆ


ਚੰਡੀਗੜ੍ਹ, 19 ਅਗੱਸਤ (ਭੁੱਲਰ): ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦਸਿਆ ਕਿ ਆਈ.ਸੀ.ਏ.ਆਰ-ਕੌਮੀ ਉਚ ਰਖਿਆ ਪਸ਼ੂ ਰੋਗ ਸੰਸਥਾ ਭੋਪਾਲ ਵਲੋਂ ਜ਼ਿਲ੍ਹਾ ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿਚ ਅਫ਼ਰੀਕਨ ਸਵਾਈਨ ਫੀਵਰ (ਏ.ਐਸ.ਐਫ.) ਦੀ ਪੁਸ਼ਟੀ ਤੋਂ ਬਾਅਦ Tਜਾਨਵਰਾਂ ਵਿਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009'' ਦੇ ਅਧਿਆਇ-3 ਦੀ ਧਾਰਾ-6 ਅਧੀਨ ਪੂਰੇ ਪੰਜਾਬ ਨੂੰ  Tਕੰਟਰੋਲਡ ਖੇਤਰ'' ਐਲਾਨਿਆ ਗਿਆ ਹੈ ਤਾਂ ਜੋ ਸੂਚੀਬੱਧ ਬੀਮਾਰੀ ਅਫਰੀਕਨ ਸਵਾਈਨ ਫੀਵਰ ਦੀ ਰੋਕਥਾਮ, ਕੰਟਰੋਲ ਅਤੇ ਖ਼ਾਤਮਾ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਸ਼ੂ ਪਾਲਣ ਵਿਭਾਗ ਵਲੋਂ ਨੋਟੀਫ਼ੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ |
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਸਿਆ ਕਿ ਇਸੇ ਐਕਟ ਦੇ ਅਧਿਆਏ-3 ਦੀ ਧਾਰਾ 20 ਅਧੀਨ ਜ਼ਿਲ੍ਹਾ ਪਟਿਆਲਾ ਦੇ Tਪਿੰਡ ਬਿਲਾਸਪੁਰ'' ਅਤੇ Tਸਨੌਰੀ ਅੱਡਾ ਪਟਿਆਲਾT ਦੇ ਖੇਤਰਾਂ ਨੂੰ  ਇਸ ਬੀਮਾਰੀ ਦੇ Tਕੇਂਦਰ'' ਵਜੋਂ ਨੋਟੀਫਾਈ ਕੀਤਾ ਗਿਆ ਹੈ | ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵੱਲੋਂ Tਅਫ਼ਰੀਕਨ ਸਵਾਈਨ ਫੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ ਯੋਜਨਾ (ਜੂਨ 2020)'' ਦੇ ਅਧਿਆਏ 7 ਅਤੇ 8 ਦੀ ਪਾਲਣਾ ਕਰਦੇ ਹੋਏ ਇਨ੍ਹਾਂ ਖੇਤਰਾਂ ਨੂੰ  Tਇਨਫੈਕਟਿਡ ਜ਼ੋਨ'' (ਬੀਮਾਰੀ ਦੇ ਕੇਂਦਰ ਦੇ ਆਲੇ-ਦੁਆਲੇ 0-1 ਕਿਲੋਮੀਟਰ ਖੇਤਰ) ਅਤੇ Tਸਰਵੀਲੈਂਸ ਜ਼ੋਨ'' (ਬੀਮਾਰੀ ਦੇ ਕੇਂਦਰ ਦੇ ਆਲੇ ਦੁਆਲੇ 1-10 ਕਿਲੋਮੀਟਰ ਖੇਤਰ) ਐਲਾਨਿਆ ਗਿਆ ਹੈ |
ਮੰਤਰੀ ਨੇ ਨੋਟੀਫ਼ੀਕੇਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ/ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫੈਕਟਿਡ ਜੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ  ਮਾਰਕੀਟ ਵਿੱਚ ਨਹੀਂ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ | ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰ ਜਾਂ ਇਸ ਨਾਲ ਸਬੰਧਤ ਸਾਮਾਨ ਦੀ ਅੰਤਰ-ਰਾਜੀ ਆਵਾਜਾਈ 'ਤੇ ਸਖਤੀ ਨਾਲ ਪਾਬੰਦੀ ਲਗਾਈ ਗਈ ਹੈ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement