ਪੰਜਾਬ ਦੇ ਇਸ ਜ਼ਿਲ੍ਹੇ ਵਿਚ ਆ ਗਿਆ ਹੜ੍ਹ, ਵੇਖਦੇ ਹੀ ਵੇਖਦੇ ਰੇਲਵੇ ਪੁੱਲ ਵੀ ਟੁੱਟਿਆ
Published : Aug 20, 2022, 11:52 am IST
Updated : Aug 20, 2022, 11:52 am IST
SHARE ARTICLE
photo
photo

ਪਠਾਨਕੋਟ-ਜੋਗਿੰਦਰ ਨਗਰ (ਹਿਮਾਚਲ ਪ੍ਰਦੇਸ਼) ਰੇਲ ਮਾਰਗ ਪੂਰੀ ਤਰ੍ਹਾਂ ਹੋਇਆ ਠੱਪ

 

ਪਠਾਨਕੋਟ : ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ 'ਤੇ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਅਤੇ ਹਿਮਾਚਲ ਨੂੰ ਜੋੜਨ ਵਾਲਾ ਨੈਰੋਗੇਜ ਰੇਲਵੇ ਪੁਲ ਚੱਕੀ ਦਰਿਆ 'ਚ ਰੁੜ੍ਹ ਗਿਆ।

 

PHOTOPHOTO

 

ਇਸ ਤੋਂ ਬਾਅਦ ਪਠਾਨਕੋਟ-ਜੋਗਿੰਦਰ ਨਗਰ (ਹਿਮਾਚਲ ਪ੍ਰਦੇਸ਼) ਰੇਲ ਮਾਰਗ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਪਠਾਨਕੋਟ 'ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਪਿਛਲੇ ਦਿਨੀਂ ਇਸ ਪੁਲ 'ਤੇ ਕੁੱਝ ਤਰੇੜਾਂ ਆ ਗਈਆਂ ਸਨ, ਜਿਸ ਤੋਂ ਬਾਅਦ ਪੁਲ ਨੂੰ ਅਸੁਰੱਖਿਤ ਐਲਾਨਿਆ ਗਿਆ ਸੀ।

PHOTO
PHOTO

ਦੱਸਣਯੋਗ ਹੈ ਕਿ ਹਿਮਾਚਲ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਹਿਮਾਚਲ ਜਾਣ ਲਈ ਇਹ ਇੱਕੋ-ਇਕ ਰਾਹ ਸੀ, ਜੋ ਕਿ ਹੁਣ ਪਾਣੀ ਦੇ ਤੇਜ਼ ਵਹਾਅ 'ਚ ਵਹਿ ਗਿਆ ਹੈ। ਰੇਲ ਦਾ ਕਿਰਾਇਆ ਘੱਟ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੀ ਹੋਈ ਸੀ ਪਰ ਹੁਣ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

 

PHOTO
PHOTO

ਜਾਣਕਾਰੀ ਅਨੁਸਾਰ ਅੰਗਰੇਜ਼ਾਂ ਦੇ ਸਮੇਂ ਦਾ ਬਣਿਆ ਇਹ ਪੁਲ ਬਹੁਤ ਹੀ ਇਤਿਹਾਸਕ ਸੀ ਤੇ ਇਸ ਪੁਲ ਦੇ ਡਿੱਗਣ ਪਿੱਛੇ ਇਕ ਕਾਰਨ ਪਾਣੀ ਦਾ ਤੇਜ਼ ਵਹਾਅ ਹੈ ਤੇ ਦੂਜਾ ਚੱਕੀ ਦਰਿਆ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਵੀ ਇਸ ਦਾ ਵੱਡਾ ਕਾਰਨ ਹੈ। ਇੱਥੇ ਦੱਸਣਯੋਗ ਹੈ ਕਿ ਚੱਕੀ ਦਰਿਆ 'ਚ ਲਗਾਤਾਰ ਵੱਧ ਰਹੇ ਪਾਣੀ ਦੇ ਕਾਰਨ ਰੇਲ ਵਿਭਾਗ ਵਲੋਂ ਕੁਝ ਸਮਾਂ ਪਹਿਲਾਂ ਹੀ ਇਸ ਰੂਟ 'ਤੇ ਰੇਲ ਗੱਡੀਆਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement