ਖੁਸ਼ਖ਼ਬਰੀ, ਪੰਜਾਬ ਸਰਕਾਰ ਕਰੇਗੀ 16 ਹਜ਼ਾਰ ਮੁਲਾਜ਼ਮਾਂ ਦੀ ਨਵੀਂ ਭਰਤੀ!   
Published : Aug 20, 2023, 8:23 am IST
Updated : Aug 20, 2023, 8:23 am IST
SHARE ARTICLE
Bhagwant Mann
Bhagwant Mann

ਵਿਭਾਗਾਂ ਦੇ ਮੁਖੀਆਂ ਤੋਂ ਖਾਲੀ ਅਸਾਮੀਆਂ ਦਾ ਵੇਰਵਾ ਮੰਗਿਆ ਗਿਆ ਹੈ

 

ਚੰਡੀਗੜ੍ਹ - ਸਰਕਾਰੀ ਵਿਭਾਗਾਂ 'ਚ ਕੰਮ ਤੇਜ਼ ਕਰਨ ਅਤੇ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਕਾਰਨ ਕੰਮਕਾਜ ਕਾਫ਼ੀ ਪ੍ਰਭਾਵਿਤ ਹੋਇਆ ਹੈ। ਹੁਣ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। 

ਵਿਭਾਗਾਂ ਦੇ ਮੁਖੀਆਂ ਤੋਂ ਖਾਲੀ ਅਸਾਮੀਆਂ ਦਾ ਵੇਰਵਾ ਮੰਗਿਆ ਗਿਆ ਹੈ। ਜਲਦੀ ਹੀ ਖਾਲੀ ਅਸਾਮੀਆਂ ਨੂੰ ਭਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਵਿਭਾਗ ਦੇ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਸਕੱਤਰ ਦੇ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਿਪੋਰਟ ਮਿਲਣ ਤੋਂ ਬਾਅਦ ਰਾਜ ਦੇ ਸੀਐਸ ਵਿਭਾਗ ਅਤੇ ਬੋਰਡ-ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਸਾਂਝੇ ਤੌਰ 'ਤੇ ਮੀਟਿੰਗ ਕਰਨਗੇ। ਸ਼੍ਰੇਣੀ 3 ਅਤੇ ਸ਼੍ਰੇਣੀ 4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਹੋਰ ਅਸਾਮੀਆਂ ਭਰੀਆਂ ਜਾਣਗੀਆਂ।  

ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਸਾਂਝੀਆਂ ਮੀਟਿੰਗਾਂ ਵਿਚ ਫ਼ੈਸਲਾ ਕੀਤਾ ਹੈ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖ਼ਤਮ ਨਹੀਂ ਕੀਤਾ ਜਾਵੇਗਾ। ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮ ਵਿਚ ਦੇਰੀ ਨੂੰ ਰੋਕਿਆ ਜਾਵੇਗਾ। ਕਰਮਚਾਰੀਆਂ 'ਤੇ ਕੰਮ ਦਾ ਦਬਾਅ ਵੀ ਘੱਟ ਜਾਵੇਗਾ। ਸਰਕਾਰ ਦਾ ਦਾਅਵਾ ਹੈ ਕਿ ਡੇਢ ਸਾਲ ਵਿਚ 30 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਦੂਜੇ ਸਾਲ ਸਰਕਾਰ ਇਸ ਅੰਕੜੇ ਨੂੰ 50,000 ਤੱਕ ਲੈ ਜਾਣਾ ਚਾਹੁੰਦੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿਚ ਕੋਈ ਦੇਰੀ ਨਹੀਂ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement