Punjab News: ਬਾਬਾ ਬਕਾਲਾ ਵਿਖੇ ਮੇਲਾ ਵੇਖਣ ਜਾ ਰਹੇ ਮੁੰਡੇ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ
Published : Aug 20, 2024, 1:31 pm IST
Updated : Aug 20, 2024, 1:31 pm IST
SHARE ARTICLE
A boy who was going to see a fair at Baba Bakale died in a road accident
A boy who was going to see a fair at Baba Bakale died in a road accident

Punjab News: ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ

 

 Punjab News: ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਵਸਨੀਕ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਮ੍ਰਿਤਕ ਦੇ ਤਾਏ ਬਲਕਾਰ ਸਿੰਘ ਤੇ ਪਿੰਡ ਦੇ ਨੰਬਰਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਲੜਕਾ ਰੁਪਿੰਦਰ ਸਿੰਘ ਉਮਰ ਤਕਰੀਬਨ 21 ਸਾਲ ਜੋ ਕਿ ਘਰੋਂ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਰੱਖੜ ਪੁੰਨਿਆ ਦਾ ਮੇਲਾ ਦੇਖਣ ਗਿਆ ਸੀ ਤਾਂ ਅਚਾਨਕ ਹੀ ਰਸਤੇ ’ਚ ਕਿਸੇ ਗੱਡੀ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਸੀਂ ਹੋਰਨਾਂ ਮਾਪਿਆਂ ਨੂੰ ਅਪੀਲ ਕਰਦੇ ਹਾਂ ਕਿ ਆਪਣੇ ਬੱਚਿਆਂ ਦਾ ਖਿਆਲ ਰੱਖੋ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਸਾਡੇ ਵਾਂਗ ਤੁਹਾਨੂੰ ਵੀ ਦੁੱਖਾਂ ਵਿਚ ਸ਼ਾਮਿਲ ਨਾ ਹੋਣਾ ਪਵੇ।
 

ਦੱਸ ਦੇਈਏ ਕਿ ਜਿਥੇ ਅੱਜ ਦੇਸ਼ ਭਰ ਵਿਚ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹ ਕੇ ਖੁਸ਼ੀ ਸਾਂਝੀ ਕਰ ਰਹੀਆਂ ਹਨ ਪਰੰਤੂ ਇਸ ਨੌਜਵਾਨ ਦੀ ਭੈਣ ਨੇ ਜਦੋਂ ਆਪਣੇ ਇਕਲੌਤੇ ਭਰਾ ਨੂੰ ਆਖਰੀ ਸਮੇਂ ਰੱਖੜੀ ਬੰਨ੍ਹੀ ਤਾਂ ਹਰ ਕਿਸੇ ਦੀਆਂ ਅੱਖਾਂ ਵਿਚ ਹੰਝੂ ਰੁਕਣ ਦਾ ਨਾਮ ਨਹੀਂ ਸੀ ਲੈ ਰਹੇ। ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement