Punjab News: ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Published : Aug 20, 2024, 7:35 am IST
Updated : Aug 20, 2024, 7:35 am IST
SHARE ARTICLE
A young man died of an overdose of white
A young man died of an overdose of white

Punjab News: ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਮ੍ਰਿਤਕ

 

Punjab News: ਅੱਜ ਪੂਰੇ ਦੇਸ਼ ਭਰ ਵਿਚ ਰਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਉਥੇ ਇਸ ਸ਼ੁਭ ਦਿਹਾੜੇ ਮੌਕੇ ਇਕ ਗ਼ਰੀਬ ਪ੍ਰਵਾਰ ’ਤੇ ਉਸ ਸਮੇਂ ਦੁਖਾਂ ਦਾ ਪਹਾੜ ਟੁਟਿਆ ਜਦ ਉਨ੍ਹਾਂ ਦਾ 19 ਸਾਲਾ ਨੌਜਵਾਨ ਭਰੀ ਜਵਾਨੀ ਚਿੱਟੇ ਦੀ ਭੇਂਟ ਚੜ੍ਹ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਲਵ-ਸਹੋਤਾ ਪੁੱਤਰ ਜੱਜ ਸਹੋਤਾ ਵਾਸੀ ਗੁਰੂ ਹਰਸਹਾਏ ਦੇ ਮੁਹੱਲਾ ਵਾਲਮੀਕਿ (ਵਾਰਡ ਨੰਬਰ 8) ਦਾ ਰਹਿਣ ਵਾਲਾ ਸੀ।

ਉਧਰ ਇਸ ਮਾਮਲੇ ਸਬੰਧੀ ਮੁਹੱਲਾ ਵਾਸੀਆਂ ਨੇ ਦਸਿਆ ਕਿ ਇਸ ਤੋਂ ਪਹਿਲਾਂ ਲਵ ਦੇ ਵੱਡੇ ਭਰਾ ਰਾਜ ਕੁਮਾਰ ਸਹੋਤਾ ਦੀ ਕਰੀਬ ਇਕ ਸਾਲ ਪਹਿਲਾ ਨਸ਼ੇ ਦੀ ਓਵਰਡੋਜ਼ ਨਾਲ ਹੀ ਮੌਤ ਹੋਈ ਸੀ ਅਤੇ ਹੁਣ ਪ੍ਰਵਾਰ ਦਾ ਆਖ਼ਰੀ ਸਹਾਰਾ ਵੀ ਚਿੱਟੇ ਦੀ ਬਲੀ ਚੜ੍ਹ ਗਿਆ ਹੈ। ਹੁਣ ਘਰ ਵਿਚ ਉਸ ਦੇ ਬਜ਼ੁਰਗ ਮਾਤਾ ਪਿਤਾ ਇਕੱਲੇ ਰਹਿ ਗਏ ਹਨ।

ਇਸ ਮੌਕੇ ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਗੁਰੂ ਹਰਸਹਾਏ ਦੇ ਅੰਦਰ ਜੋ ਲੋਕ ਨਸ਼ੇ ਵੇਚਣ ਦਾ ਧੰਦਾ ਕਰ ਰਹੇ ਹਨ ਉਨ੍ਹਾਂ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਹੋਰ ਨੌਜਵਾਨ ਇਨ੍ਹਾਂ ਮਾਰੂ ਨਸ਼ਿਆਂ ਦੀ ਭੇਂਟ ਨਾ ਚੜ੍ਹ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement