CM Bhagwant Mann : CM ਭਗਵੰਤ ਮਾਨ ਅੱਜ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
Published : Aug 20, 2024, 3:31 pm IST
Updated : Aug 20, 2024, 4:38 pm IST
SHARE ARTICLE
CM Bhagwant Mann
CM Bhagwant Mann

ਇਸ ਮੌਕੇ ਸੀਐਮ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਮੌਜੂਦ ਸਨ

 CM Bhagwant Mann : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Singh Mann) ਅੱਜ ਮੰਗਲਵਾਰ ਨੂੰ ਨਾਂਦੇੜ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਸੀਐਮ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ, ਬੇਟੀ ਨਿਆਮਤ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਹਨ। 

ਇਸ ਮੌਕੇ ਉਨ੍ਹਾਂ ਦਾ ਉਥੇ ਸਨਮਾਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਅੱਜ ਗੁਰੂ ਦਾ ਅਸ਼ੀਰਵਾਦ ਲੈਣ ਆਏ ਹਨ। ਉਹ ਭਲਕੇ ਮੁੰਬਈ ਵਿੱਚ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕੋਲ ਫਿਲਮ ਸਿਟੀ ਸਮੇਤ ਕਈ ਪ੍ਰੋਜੈਕਟ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਹਰਿਆਣਾ ਚੋਣਾਂ ਸਬੰਧੀ ਚੋਣ ਮੀਟਿੰਗਾਂ ਕਰ ਰਹੇ ਸਨ। ਇਸ ਤੋਂ ਬਾਅਦ ਸੁਤੰਤਰਤਾ ਦਿਵਸ ਸਮਾਰੋਹ ਅਤੇ ਫਿਰ ਰੱਖੜੀ ਸਬੰਧੀ ਪ੍ਰੋਗਰਾਮ ਹੋਏ।

ਸਿੱਖ ਧਰਮ ਦੇ 5 ਤਖ਼ਤਾਂ ਵਿੱਚ ਸ਼ਾਮਲ  

ਸ੍ਰੀ ਹਜ਼ੂਰ ਸਾਹਿਬ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਚਲ ਨਗਰ ਸਾਹਿਬ ਵੀ ਕਿਹਾ ਜਾਂਦਾ ਹੈ। ਇਹ ਸਿੱਖ ਧਰਮ ਦੇ 5 ਤਖ਼ਤਾਂ ਵਿੱਚੋਂ ਇੱਕ ਹੈ। ਇੱਥੇ ਸਥਿਤ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਇਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੇ ਆਖਰੀ ਦਿਨ ਇਸ ਅਸਥਾਨ 'ਤੇ ਬਿਤਾਏ ਸੀ ।  

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement