Punjab Weather Update: ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਭਾਰੀ ਮੀਂਹ
Published : Aug 20, 2024, 12:40 pm IST
Updated : Aug 20, 2024, 12:40 pm IST
SHARE ARTICLE
Heavy rain will occur in these districts of Punjab
Heavy rain will occur in these districts of Punjab

ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ।

Punjab Weather Update: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਹੈ। ਜਿਸ ਅਨੁਸਾਰ 2 ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ 'ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪਠਾਨਕੋਟ ਵਿੱਚ 137 ਮਿਲੀਮੀਟਰ, ਲੁਧਿਆਣਾ ਵਿੱਚ 40 ਮਿਲੀਮੀਟਰ, ਬਠਿੰਡਾ ਵਿੱਚ 20 ਅਤੇ ਬਰਨਾਲਾ ਵਿੱਚ 26 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.8 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਐਸ.ਏ.ਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।

ਪੰਜਾਬ ਵਿੱਚ ਸਭ ਤੋਂ ਘੱਟ ਪਿਆ ਮੀਂਹ

ਪੰਜਾਬ 'ਚ ਮੌਨਸੂਨ ਦੀ ਢਿੱਲ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ ਪੂਰੇ ਦੇਸ਼ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ 1 ਜੂਨ ਤੋਂ 19 ਅਗਸਤ ਤੱਕ 35 ਫੀਸਦੀ ਘੱਟ ਮੀਂਹ ਪਿਆ ਹੈ, ਜਿਸ ਕਾਰਨ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਔਸਤਨ 318.2 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 208.1 ਮਿਲੀਮੀਟਰ ਮੀਂਹ ਹੀ ਪਿਆ ਹੈ।ਇਸ ਤੋਂ ਇਲਾਵਾ ਮਨੀਪੁਰ 'ਚ 31 ਫੀਸਦੀ, ਮਿਜ਼ੋਰਮ 'ਚ 25 ਫੀਸਦੀ, ਨਾਗਾਲੈਂਡ 'ਚ 26, ਬਿਹਾਰ 'ਚ 23, ਹਿਮਾਚਲ ਪ੍ਰਦੇਸ਼ 'ਚ 21 ਅਤੇ ਜੰਮੂ-ਕਸ਼ਮੀਰ 'ਚ 28 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement