Mohali News : ਵਿਜੀਲੈਂਸ ਨੇ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ
Published : Aug 20, 2025, 8:00 pm IST
Updated : Aug 20, 2025, 8:00 pm IST
SHARE ARTICLE
Mohali News: Vigilance arrests sub-inspector for taking bribe of Rs. 1.5 lakh
Mohali News: Vigilance arrests sub-inspector for taking bribe of Rs. 1.5 lakh

ਥਾਣਾ ਸੋਹਾਣਾ 'ਚ ਤਾਇਨਾਤ ਸੀ ASI ਓਮ ਪ੍ਰਕਾਸ਼

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਸਨ।

ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ। ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ-ਸਬ ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਐਸਏਐਸ ਨਗਰ, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਬਿਊਰੋ ਦੀ ਵਚਨਬੱਧਤਾ ਹੈ ਅਤੇ ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਸਰਕਾਰੀ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ, ਭਾਵੇਂ ਉਸਦਾ ਦਰਜਾ ਜਾਂ ਅਹੁਦਾ ਕੋਈ ਵੀ ਹੋਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement