ਮੋਦੀ ਨੇ ਕਾਂਗਰਸ ਦੇ ਘੋਸ਼ਣਾ ਪੱਤਰ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ : ਚਿਦੰਬਰਮ
Published : Sep 20, 2020, 2:03 am IST
Updated : Sep 20, 2020, 2:03 am IST
SHARE ARTICLE
image
image

ਮੋਦੀ ਨੇ ਕਾਂਗਰਸ ਦੇ ਘੋਸ਼ਣਾ ਪੱਤਰ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ : ਚਿਦੰਬਰਮ

ਨਵੀਂ ਦਿੱਲੀ, 19 ਸਤੰਬਰ :  ਕਾਂਗਰਸ ਸੰਸਦ ਮੈਂਬਰ ਅਤੇ ਸਾਬਕਾ ਵਿਤ ਮੰਤਰੀ ਪੀ ਚਿਦਾਂਬਰਮ ਨੇ ਕਿਸਾਨਾਂ ਨਾਲ ਸਬੰਧਤ ਬਿਲਾਂ ਨੂੰ ਲੈ ਕੇ ਸ਼ਨੀਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਬੁਲਾਰਿਆਂ ਨੂੰ ਨਿਸ਼ਾਨਾ ਬਣਾਇਆ। ਚਿਦੰਬਰਮ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਬੁਲਾਰਿਆਂ ਨੇ ਕਾਂਗਰਸ ਦੇ 2019 ਦੇ ਘੋਸ਼ਣਾ ਪੱਤਰ ਨੂੰ ਗ਼ਲਤ ਇਰਾਦੇ ਨਾਲ ਤੋੜ-ਮਰੋੜ ਕੇ ਪੇਸ਼ ਕੀਤਾ ਹੈ।ਦਸਣਯੋਗ ਹੈ ਕਿ ਕਿਸਾਨਾਂ ਸਬੰਧੀ ਬਿਲਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਆਹਮੋ-ਸਾਹਮਣੇ ਹਨ। ਉਥੇ ਹੀ, ਕਿਸਾਨ ਵੀ ਇਹਨਾਂ ਬਿਲਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਅੱਜ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਖੇਤੀਬਾੜੀ ਬਿਲਾਂ ਵਿਰੁਧ ਇਕਜੁਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਪਾਰਟੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਕਿਸਾਨਾਂ ਦੇ ਨਾਲ ਹੈ ਜਾਂ ਭਾਰਤੀ ਜਨਤਾ ਪਾਰਟੀ ਦੇ ਨਾਲ। ਪਿਛਲੇ ਸਾਲ ਆਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਤੀ ਕਾਨੂੰਨਾਂ ਵਿਚ ਬਦਲਾਅ ਕਰਨ ਦਾ ਸੁਝਾਅ ਦਿਤਾ ਸੀ, ਜਿਸ ਵਿਚ ਖੇਤੀਬਾੜੀ ਬਜ਼ਾਰ ਉਤਪਾਦਨ ਕਮੇਟੀ ਐਕਟ ਏਪੀਐਮਸੀ ਨੂੰ ਖ਼ਤਮ ਕਰਨ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਬੁਲਾਰੇ ਜਾਣ-ਬੁੱਝ ਕੇ ਕਾਂਗਰਸ ਦੇ ਘੋਸ਼ਣਾ ਪੱਤਰ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਹਨ।

ਕਿਸਾਨਾਂ ਨੂੰ ਕਈ ਅਜਿਹੇ ਬਜ਼ਾਰਾਂ ਦੀ ਲੋੜ ਹੈ, ਜਿਥੇ ਉਹ ਅਸਾਨੀ ਨਾਲ ਪਹੁੰਚ ਸਕਣ ਅਤੇ ਅਪਣੀ ਫ਼ਸਲ ਨੂੰ ਵੇਚ ਸਕਣ। ਕਾਂਗਰਸ ਦੇ ਪ੍ਰਸਤਾਵ ਵਿਚ ਕਿਸਾਨਾਂ ਲਈ ਇਹੀ ਕਿਹਾ ਗਿਆ ਸੀ। ਪੀ ਚਿਦੰimageimageਬਰਮ ਨੇ ਇਕ ਟਵੀਟ ਜ਼ਰੀਏ ਕਿਹਾ, 'ਮੋਦੀ ਸਰਕਾਰ ਵਲੋਂ ਜੋ ਕਾਨੂੰਨ ਪਾਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਐਮਐਸਪੀ ਦੇ ਸਿਧਾਂਤ ਅਤੇ ਜਨਤਕ ਖ਼ਰੀਦ ਪ੍ਰਣਾਲੀ ਨੂੰ ਬਰਬਾਦ ਕਰ ਦੇਵੇਗਾ।(ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement