ਮੋਦੀ ਸਰਕਾਰ ਕਿਸਾਨ ਵਿਰੋਧੀ ਬਿਲ ਪਾਸ ਕਰ ਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ: ਵਿਜੇ ਇੰਦਰ ਸਿੰਗਲਾ
Published : Sep 20, 2020, 2:36 am IST
Updated : Sep 20, 2020, 2:36 am IST
SHARE ARTICLE
image
image

ਮੋਦੀ ਸਰਕਾਰ ਕਿਸਾਨ ਵਿਰੋਧੀ ਬਿਲ ਪਾਸ ਕਰ ਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ: ਵਿਜੇ ਇੰਦਰ ਸਿੰਗਲਾ

ਚੰਡੀਗੜ੍ਹ, 19 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਿਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੇ ਇੰਦਰ ਸਿੰਗਲਾ ਨੇ ਸਨਿਚਰਵਾਰ ਨੂੰ ਮੋਦੀ ਸਰਕਾਰ 'ਤੇ ਵਰ੍ਹਦਿਆਂ ਖੇਤੀਬਾੜੀ ਸੁਧਾਰਾਂ ਦੀ ਆੜ ਵਿਚ ਤਿੰਨ ਬਿਲ ਪਾਸ ਕਰ ਕੇ ਲੋਕਾਂ ਨੂੰ ਧੋਖਾ ਦੇਣ ਲਈ ਕੇਂਦਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਇਹ ਬਿਲ ਦੇਸ਼ ਦੇ ਅੰਨਦਾਤਾ ਵਜੋਂ ਜਾਣੇ ਜਾਂਦੇ ਪੰਜਾਬ ਦੀ ਰੀੜ੍ਹ ਤੋੜ ਕੇ ਰਖ ਦੇਣਗੇ। ਕੈਬਨਿਟ ਮੰਤਰੀ ਨੇ ਬਿਲਾਂ ਨੂੰ ਕਿਸਾਨ ਵਿਰੋਧੀ ਗਰਦਾਨ ਦਿੰਦਿਆਂ ਕਿਹਾ ਕਿ ਇਹ ਬਿਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਵੱਡਾ ਖ਼ਤਰਾ ਹਨ। ਸਿੰਗਲਾ ਨੇ ਕਿਹਾ ਕਿ ਕੇਂਦਰ ਦੇ ਇਸ ਕਦਮ ਨੂੰ ਜਾਇਜ਼ ਠਹਿਰਾਉਣ ਲਈ, ਭਾਜਪਾ ਆਗੂ ਅਪਣੀ ਰਾਜਨੀਤਿਕ ਸਹੂਲਤ ਅਨੁਸਾਰ ਤੱਥਾਂ ਨੂੰ ਨਿਰੰਤਰ ਤੋੜ-ਮਰੋੜ ਕਰ ਰਹੇ ਹਨ।
ਸਿੰਗਲਾ ਨੇ ਕਿਹਾ ਕਿ ਇਨ੍ਹਾਂ ਕਾਲੇ ਬਿਲਾਂ ਦੇ ਆਉਣ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਦਹਾਕਿਆਂ ਤੋਂ ਚੱਲ ਰਹੇ ਆਪਸੀ ਰਿਸ਼ਤੇ ਖ਼ਤਮ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਸਮਾਜ ਦੇ ਇਨ੍ਹਾਂ ਵਰਗਾਂ ਦੇ ਸਾਂਝੇ ਯਤਨਾਂ ਨੇ ਹੀ ਪੰਜਾਬ ਨੂੰ ਭਾਰਤ ਦੇ ਅੰਨ ਦਾਤੇ ਵਜੋਂ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਖੁਲ੍ਹੇ ਮੰਡੀਕਰਨ  ਦੀ ਆਜ਼ਾਦੀ ਦੇ ਨਾਲ ਸਥਾਨਕ ਵਪਾਰੀਆਂ ਨੂੰ ਅਨਾਜ ਕਾਰੋਬਾਰਾਂ ਤੋਂ ਬਾਹਰ ਕਢਿਆ ਜਾ ਰਿਹਾ ਹੈ ਅਤੇ ਬਾਅਦ ਵਿਚ ਉਹ ਅਨਾਜ ਅਤੇ ਹੋਰ ਖਾਧ ਪਦਾਰਥਾਂ  ਦੀ ਕਾਲਾ ਬਾਜ਼ਾਰੀ ਸ਼ੁਰੂ ਕਰ ਦੇਣਗੇ।
 

imageimageਕਾਲੇ ਖੇਤੀ ਬਿਲ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਖੇਤ ਮਜ਼ਦੂਰਾਂ ਦੇ ਆਪਸੀ ਰਿਸ਼ਤੇ ਨੂੰ ਖ਼ਤਮ ਹੋਣਗੇ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement