ਰਾਜਪੁਰਾ ਪੁਲਿਸ ਵਲੋਂ ਦੋ ਕਿਲੋ ਅਫ਼ੀਮ ਸਮੇਤ ਦੋ ਗ੍ਰਿਫ਼ਤਾਰ
Published : Sep 20, 2020, 10:54 pm IST
Updated : Sep 20, 2020, 10:54 pm IST
SHARE ARTICLE
image
image

ਰਾਜਪੁਰਾ ਪੁਲਿਸ ਵਲੋਂ ਦੋ ਕਿਲੋ ਅਫ਼ੀਮ ਸਮੇਤ ਦੋ ਗ੍ਰਿਫ਼ਤਾਰ

ਰਾਜਪੁਰਾ, 20 ਸਤੰਬਰ (ਗੁਰਸ਼ਰਨ ਵਿਰਕ): ਥਾਣਾ ਸ਼ਹਿਰੀ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 44 ਤੇ ਮਿੱਢ-ਵੇ ਢਾਬੇ ਨੇੜੇ ਪੈਦਲ ਜਾ ਰਹੇ 2 ਵਿਅਕਤੀਆਂ ਨੂੰ ਦੋ ਕਿਲੋ ਅਫ਼ੀਮ ਬਰਾਮਦ ਸਮੇਤ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਥਾਣੇਦਾਰ ਬਲਵਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਸਿੰਘ ਦੁੱਗਲ ਵਲੋਂ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਦੋਂ ਮਿੱਢ-ਵੇ ਢਾਬੇ ਨੇੜੇ ਪਹੁੰਚੇ ਤਾਂ ਪੁਲਿਸ ਪਾਰਟੀ ਨੇ ਅੰਬਾਲਾ ਵਾਲੇ ਪਾਸੇ ਤੋਂ ਪੈਦਲ ਆ ਰਹੇ ਦੋ ਵਿਅਕਤੀ ਜਿਨ੍ਹਾਂ ਦੇ ਹੱਥਾਂ ਵਿਚ ਬੈਗ਼ ਫੜੇ ਹੋਏ ਸਨ ਨੂੰ ਸ਼ੱਕ ਦੇ ਆਧਾਰ ਉਤੇ ਰੋਕ ਕੇ ਜਦੋਂ ਉਨ੍ਹਾਂ ਦੇ ਬੈਗ਼ਾਂ ਦੀ ਤਲਾਸ਼ੀ ਕੀਤੀ ਤਾਂ ਬੈਗ਼ਾਂ ਵਿਚੋਂ ਦੋ ਕਿਲੋ ਅਫ਼ੀਮ ਬਰਾਮਦ ਹੋਈ।

imageimage

ਦੋਵੇਂ ਵਿਅਕਤੀਆਂ ਤੋਂ ਪੁਲਿਸ ਵਲੋਂ ਕੀਤੀ ਪੁਛ ਗਿਛ ਦੌਰਾਨ ਉਨ੍ਹਾਂ ਅਪਣੀ ਪਹਿਚਾਣ ਰਾਮ ਨਿਵਾਸ ਅਤੇ ਸੁਨੀਲ ਵਾਸੀ ਅਕਬਰਪੁਰ ਉੱਤਰ ਪ੍ਰਦੇਸ਼ ਵਜੋਂ ਦਸੀ। ਜਿਸ ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਵਿਰੁਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement