ਕੁਲਤਾਰ ਸਿੰਘ ਸੰਧਵਾਂ ਨੇ ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਾਈ ਘਨੱਈਆ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਕੀਤੀ ਅਪੀਲ
Published : Sep 20, 2022, 4:49 pm IST
Updated : Sep 20, 2022, 4:49 pm IST
SHARE ARTICLE
Kultar Singh Sandhawan
Kultar Singh Sandhawan

ਭਾਈ ਘਨੱਈਆ ਕੈਂਸਰ ਰੋਕੋ ਸੋਸਾਇਟੀ ਨਾਲ ਜੁੜੇ ਸੰਧਵਾਂ

 

ਚੰਡੀਗੜ੍ਹ: ਮਨੱਖਤਾ ਦੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਨੂੰ ਸਮਰਪਤ ‘ਮਾਨਵ ਸੇਵਾ ਦਿਵਸ’ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਭਰ ਦੇ ਲੋਕਾਂ ਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ।

ਭਾਈ ਘਨੱਈਆ ਨੂੰ ਸ਼ਰਧਾ ਭੇਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਸਮਾਜ ਦੀ ਸੇਵਾ ਕਰਨ ਦਾ ਮਾਰਗ ਦਿਖਾਇਆ ਹੈ। ਭਾਈ ਘਨੱਈਆ ਕੈਂਸਰ ਰੋਕੋ ਸੋਸਾਇਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਦਾ ਉਨ੍ਹਾਂ ਨੂੰ ਵੀ ਸੁਭਾਗ ਪ੍ਰਾਪਤ ਹੋਇਆ ਹੈ ਜਿਸ ਕਰ ਕੇ ਉਹ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ। 

ਭਾਈ ਘਨੱਈਆ ਜੀ ਦੇ ਪਿਤਾ ਇੱਕ ਅਮੀਰ ਵਪਾਰੀ ਸਨ ਪਰ ਉਹ ਖੁਦ ਇੱਕ ਧਾਰਮਿਕ ਸਖਸ਼ੀਅਤ ਸਨ। ਉਨ੍ਹਾਂ ਨੇ ਅਧਿਆਤਮਵਾਦੀ ਅਤੇ ਮਾਨਵਤਾਵਾਦੀ ਨਜ਼ਰੀਆ ਅਪਣਾਇਆ ਅਤੇ ਸਮੁੱਚਾ ਜੀਵਨ ਇਸ ਮਾਰਗ ’ਤੇ ਚੱਲਦੇ ਰਹੇ। ਭਾਈ ਘਨੱਈਆ ਜੀ ਨੇ 1704 ਵਿੱਚ ਆਨੰਦਪੁਰ ਸਾਹਿਬ ਦੀ ਲੜਾਈ ਵਿੱਚ ਜ਼ਖਮੀ ਹੋਏ ਸਿਪਾਹੀਆਂ ਦੀ ਪਿਆਸ ਬੁਝਾਉਣ ਦਾ ਕੰਮ ਸੰਭਾਲਿਆ ਅਤੇ ਉਨ੍ਹਾਂ ਨੇ ਇਹ ਸੇਵਾ ਬਿਨ੍ਹਾਂ ਕਿਸੇ ਭੇਦਭਾਵ ਦੇ ਨਿਭਾਈ। ਉਨ੍ਹਾਂ ਨੇ ਗੁਰੂ ਦੇ ਸਿੱਖ ਸਿਪਾਹੀਆਂ ਅਤੇ ਮੁਗਲ ਫ਼ੌਜਾਂ ਦੇ ਸਿਪਾਹੀਆਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਨਾਲ ਪਾਣੀ ਪਿਲਾਇਆ ਅਤੇ ਉਹ ਸੇਵਾ ਦੇ ਪੰਜ ਹੋ ਨਿਬੜੇ।

ਸੰਧਵਾਂ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਸਾਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ਅਪਨਾਉਣੀਆਂ ਚਾਹੀਦਾ ਹੈ।  ਉਨ੍ਹਾਂ ਨੇ ਅਵਾਮ ਨੂੰ ਆਪਸੀ ਪ੍ਰੇਮ ਪਿਆਰ, ਮਿਲਵਰਤਨ ਅਤੇ ਭਾਈਚਾਰੇ ਨਾਲ ਰਹਿਣ ਦੀ ਅਪੀਲ ਕੀਤੀ ਹੈ ਅਤੇ ਲੋਕਾਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਦੇ ਸਮਾਜ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement