ਅਣਅਧਿਕਾਰਤ ਕਲੋਨੀਆਂ ਦੇ NOC ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਕੋਈ ਦਿੱਕਤ: ਜਿੰਪਾ
Published : Sep 20, 2022, 3:52 pm IST
Updated : Sep 20, 2022, 3:52 pm IST
SHARE ARTICLE
NOC holder owners of unauthorized colonies will not face any problem
NOC holder owners of unauthorized colonies will not face any problem

ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਕੀਤੀਆਂ ਜਾਣ ਪ੍ਰਦਾਨ

 

ਚੰਡੀਗੜ੍ਹ: ਸੂਬੇ ਵਿਚਲੀਆਂ ਅਣਅਧਿਕਾਰਤ ਕਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐਨ.ਓ.ਸੀ. ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਵੀ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨ.ਓ.ਸੀ. ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇਕ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਸਬੰਧਤ ਵਿਅਕਤੀ ਪੋਰਟਲ www.punjabregularization.in `ਤੇ ਲੌਗਇਨ ਕਰ ਸਕਦਾ ਹੈ।

ਦਰਖਾਸਤ ਦੇਣ ਤੋਂ ਲੈ ਕੇ ਐਨ.ਓ.ਸੀ. ਪ੍ਰਾਪਤ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਆਨਲਾਈਨ ਹੈ। ਜ਼ਿਕਰਯੋਗ ਹੈ ਕਿ ਇਹ ਸਹੂਲਤ ਸਿਰਫ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ।
ਮਾਲ ਮੰਤਰੀ ਨੇ ਕਿਹਾ ਕਿ ਐਨ.ਓ.ਸੀ. ਪ੍ਰਾਪਤ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਸਬੰਧਤ ਜਾਇਦਾਦ ਮਾਲਕ ਬਣਦੀ ਸਰਕਾਰੀ ਫੀਸ ‘ਤੇ ਰਜਿਸਟਰੀ ਕਰਵਾ ਸਕਦਾ ਹੈ।

ਕਾਬਿਲੇਗੌਰ ਹੈ ਕਿ ਐਨ.ਓ.ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਪੋਰਟਲ `ਤੇ ਬਿਨੈ-ਪੱਤਰ ਜਮ੍ਹਾਂ ਕਰਨ ਤੋਂ 21 ਕੰਮ-ਕਾਜੀ ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐਮ.ਸੀ. ਅਤੇ ਐਮ.ਸੀ. ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement