Amritsar Murder News: ਅੰਮ੍ਰਿਤਸਰ 'ਚ ਪੈਸਿਆਂ ਪਿੱਛੇ ਭਰਾ ਨੇ ਕੀਤਾ ਭਰਾ ਦਾ ਕਤਲ
Published : Sep 20, 2024, 5:02 pm IST
Updated : Sep 20, 2024, 5:09 pm IST
SHARE ARTICLE
Amritsar Murder News in punjabi
Amritsar Murder News in punjabi

Amritsar Murder News: ਪੈਸਿਆਂ ਪਿੱਛੇ ਦੋਵੇਂ ਅਕਸਰ ਲੜਦੇ ਰਹਿੰਦੇ ਸਨ, ਕਾਤਲ ਗ੍ਰਿਫ਼ਤਾਰ

Amritsar Murder News in punjabi : ਅੰਮ੍ਰਿਤਸਰ 'ਚ ਰਿਸ਼ਤੇ ਤਾਰ- ਤਾਰ ਹੋਏ ਹਨ, ਇਥੇ ਭਰਾ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ। ਦੋਵਾਂ ਭਰਾਵਾਂ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਅਕਸਰ ਝਗੜਾ ਹੁੰਦਾ ਸੀ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋਸ਼ੀ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੈਂਸਰਾ ਕਲਾਂ ਦੇ ਰਹਿਣ ਵਾਲੇ ਜਗਰੂਪ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਵੱਡੇ ਭਰਾ ਅਤੇ ਇੱਕ ਭੈਣ ਹੈ। ਵੱਡੇ ਭਰਾ ਬਲਬੀਰ ਸਿੰਘ ਅਤੇ ਨਿਰਮਲ ਸਿੰਘ ਇੱਕੋ ਘਰ ਵਿੱਚ ਇਕੱਠੇ ਰਹਿੰਦੇ ਹਨ। ਦੋਵਾਂ ਦਾ ਵਿਆਹ ਨਹੀਂ ਹੋਇਆ ਹੈ। ਨਿਰਮਲ ਸਿੰਘ ਅਤੇ ਬਲਬੀਰ ਸਿੰਘ ਅਕਸਰ ਆਪਸ ਵਿੱਚ ਝਗੜਦੇ ਰਹਿੰਦੇ ਸਨ।

ਬੀਤੀ ਰਾਤ ਵੀ ਉਨ੍ਹਾਂ ਦੀ ਆਪਸ ਵਿੱਚ ਲੜਾਈ ਹੋਈ ਅਤੇ ਉਨ੍ਹਾਂ ਨੂੰ ਰਾਜ਼ੀ ਕਰਨ ਲਈ ਉਹ ਉਨ੍ਹਾਂ ਦੇ ਘਰ ਆ ਕੇ ਉਥੇ ਹੀ ਸੌਂ ਗਿਆ। ਰਾਤ ਕਰੀਬ 11.30 ਵਜੇ ਬਲਬੀਰ ਸਿੰਘ ਨੇ ਨਿਰਮਲ ਸਿੰਘ ਨੂੰ ਉੱਚੀ ਆਵਾਜ਼ ਵਿਚ ਕਿਹਾ ਕਿ ਅੱਜ ਉੱਠ ਕੇ ਆਪਣੀ ਗੱਲ ਖ਼ਤਮ ਕਰ ਦੇ। ਫਿਰ ਬਲਬੀਰ ਸਿੰਘ ਨੇ ਹੱਥ ਵਿੱਚ ਫੜਿਆ ਲੱਕੜ ਦਾ ਹਥੌੜਾ ਸੁੱਤੇ ਪਏ ਨਿਰਮਲ ਸਿੰਘ ਦੇ ਸਿਰ ’ਤੇ ਮਾਰਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਲਬੀਰ ਸਿੰਘ ਖੂਨ ਨਾਲ ਲੱਥਪੱਥ ਲੱਕੜ ਦਾ ਹਥੌੜਾ ਲੈ ਕੇ ਭੱਜ ਗਿਆ।

ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਇਆ ਅਤੇ ਦੋਸ਼ੀ ਬਲਬੀਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਬਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement