Ludhiana News : ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
Published : Sep 20, 2024, 7:15 pm IST
Updated : Sep 20, 2024, 7:15 pm IST
SHARE ARTICLE
patwari arrested
patwari arrested

ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ ਮੰਗੀ ਸੀ ਰਿਸ਼ਵਤ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ  ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ.  ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement