Mohali News : ਵਿਜੀਲੈਂਸ ਬਿਊਰੋ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ASI ਖ਼ਿਲਾਫ਼ ਕੇਸ ਦਰਜ
Published : Sep 20, 2024, 3:25 pm IST
Updated : Sep 20, 2024, 3:32 pm IST
SHARE ARTICLE
 Vigilance Bureau
Vigilance Bureau

ਉਕਤ ਮੁਲਜ਼ਮ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ 'ਚ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ ਲਈ ਸੀ ਰਿਸ਼ਵਤ

Mohali News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਖਿਲਾਫ਼ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement