ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਕਿੱਲੋ ਤੋਂ ਵੱਧ ਹੈਰੋਇਨ ਸਣੇ 2 ਤਸਕਰ ਕੀਤੇ ਕਾਬੂ
Published : Sep 20, 2025, 2:22 pm IST
Updated : Sep 20, 2025, 2:22 pm IST
SHARE ARTICLE
Amritsar Rural Police arrest 2 smugglers with over 6kg heroin
Amritsar Rural Police arrest 2 smugglers with over 6kg heroin

ਲੱਖਾਂ ਰੁਪਏ ਦੀ ਡਰੱਗ ਮਨੀ ਵੀ ਕੀਤੀ ਬਰਾਮਦ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੰਕਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਗੁਰੂ ਕੀ ਵਡਾਲੀ, ਪਾਕਿਸਤਾਨ ਸਮਗਲਰਾਂ ਦੇ ਸੰਪਰਕ ਵਿੱਚ ਹੈ। ਪਾਕਿਸਤਾਨ ਸਮਗਲਰਾਂ ਵੱਲੋਂ ਭਾਰਤ-ਪਾਕਿਸਤਾਨ ਬਾਰਡਰ ਦੇ ਅਟਾਰੀ ਆਦਿ ਖੇਤਰ ਵਿੱਚ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਸ਼ੰਕਰ ਸਿੰਘ ਨੂੰ ਭੇਜੀਆਂ, ਜੋ ਪਾਕਿਸਤਾਨ ਸਮਗਲਰਾਂ ਦੇ ਨਿਰਦੇਸ਼ਾਂ ’ਤੇ ਅੱਗੇ ਸਪਲਾਈ ਕਰਦਾ ਸੀ। ਇਹ ਖੇਪ ਉਹ ਸਚਿਨ ਨੂੰ ਪਹੁੰਚਾਉਣ ਜਾ ਰਿਹਾ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਸੈਲ ਅੰਮ੍ਰਿਤਸਰ ਦੇ ਸਬ ਇੰਸਪੈਕਟਰ ਗੁਰਬਖਸ਼ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਉਕਤ ਦੋਵੇਂ ਵਿਅਕਤੀਆਂ ਨੂੰ 6 ਕਿੱਲੋ 286 ਗ੍ਰਾਮ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀਆਂ ਖਿਲਾਫ਼ 21(ਸੀ)/27(ਏ)/29-61-85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement