ਯੂਨੀਵਰਸਿਟੀ 'ਚ ਦਾਖਲਾ ਲੈਣ ਜਾ ਰਹੇ ਦੋ ਵਿਦਿਆਰਥੀਆਂ ਦੀ ਮੌਤ, ਦੋ ਜ਼ਖ਼ਮੀ
Published : Oct 20, 2020, 10:40 am IST
Updated : Oct 20, 2020, 10:41 am IST
SHARE ARTICLE
accident
accident

ਮ੍ਰਿਤਕਾਂ ਚ 22 ਸਾਲਾ ਜਸ਼ਨਪ੍ਰੀਤ ਸਿੰਘ ਤੇ 21 ਸਾਲਾ ਕੇਸ਼ਵ ਬਾਂਸਲ ਸ਼ਾਮਲ ਹੈ।

ਫਤਹਿਗੜ੍ਹ ਸਾਹਿਬ: ਪੰਜਾਬ 'ਚ ਲਗਾਤਾਰ ਸੜਕ ਹਾਦਸੇ ਵਾਪਰ ਰਹੇ ਹਨ, ਜਿਸਦੇ ਚਲਦੇ ਅੱਜ ਤਾਜ਼ਾ ਮਾਮਲਾ ਚੰਡੀਗੜ੍ਹ ਰੋਡ 'ਤੇ ਪੈਂਦੇ ਪਿੰਡ ਭੈਰੋਪੁਰ ਕੋਲ ਵਾਪਰਿਆ ਹੈ।  ਦੱਸ ਦੇਈਏ ਕਿ ਕਾਰ ਇਕ ਦਰੱਖਤ ਨਾਲ ਟਕਰਾ ਗਈ, ਜਿਸ ਨਾਲ ਦਰਦਰਨਾਕ ਸੜਕ ਹਾਦਸੇ 'ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀ ਹੋਣ ਦੀ ਖਬਰ ਹੈ। 

Dead body feet

ਪੁਲਿਸ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ। ਮ੍ਰਿਤਕਾਂ 'ਚ 22 ਸਾਲਾ ਜਸ਼ਨਪ੍ਰੀਤ ਸਿੰਘ ਤੇ 21 ਸਾਲਾ ਕੇਸ਼ਵ ਬਾਂਸਲ ਸ਼ਾਮਲ ਹੈ। ਜਸ਼ਨਪ੍ਰੀਤ ਤੂਰਾ ਪਿੰਡ ਦਾ ਤੇ ਕੇਸ਼ਵ ਮੰਡੀ ਗੋਬਿੰਦਗੜ੍ਹ ਦੇ ਪਿੰਡ ਕੁੱਕੜਮਾਜਰਾ ਦਾ ਰਹਿਣ ਵਾਲਾ ਸੀ। ਹਾਦਸੇ ਤੋਂ ਮੌਕੇ ਤੇ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਕਾਰ 'ਚੋਂ ਕੱਢ ਕੇ ਹਸਪਤਾਲ ਪਹੁੰਚਾਇਆ। 

ਪੁਲਿਸ ਨੂੰ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਚਾਰੇ ਲੜਕੇ ਚੰਡੀਗੜ੍ਹ ਯੂਨੀਵਰਸਿਟੀ ਦਾਖਲਾ ਕਰਾਉਣ ਜਾ ਰਹੇ ਸਨ। ਅਚਾਨਕ ਕਾਰ ਬੇਕਾਬੂ ਹੋ ਗਈ ਤੇ ਕਾਰ ਇਕ ਦਰੱਖਤ ਨਾਲ ਟਕਰਾ ਗਈ ਤੇ ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ  ਦੋ ਜ਼ਖ਼ਮੀ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement