ਨਵਜੋਤ ਸਿੱਧੂ ਦਾ ਜਨਮ ਦਿਨ ਅੱਜ, ਘਰ ਵਧਾਈ ਦੇਣ ਪਹੁੰਚੇ ਵਿਧਾਇਕ
Published : Oct 20, 2020, 11:15 am IST
Updated : Oct 20, 2020, 11:15 am IST
SHARE ARTICLE
Navjot Sidhu
Navjot Sidhu

ਰਾਜਾ ਵੜਿੰਗ ਅਤੇ ਪਰਗਟ ਸਿੰਘ ਨੇ ਨਵਜੋਤ ਸਿੱਧੂ ਦੇ ਘਰ ਜਾ ਕੇ ਦਿੱਤੀ ਵਧਾਈ

ਚੰਡੀਗੜ੍ਹ - ਨਵਜੋਤ ਸਿੰਘ ਸਿੱਧੂ ਦੇ ਸਿਆਸਤ ਵਿਚ ਸਰਗਰਮ ਹੁੰਦੇ ਹੀ ਉਨ੍ਹਾਂ ਨੂੰ ਕਾਂਗਰਸੀ ਵਿਧਾਇਕਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕੱਲ੍ਹ ਜਦੋਂ ਡੇਢ ਸਾਲ ਬਾਅਦ ਨਵਜੋਤ ਸਿੱਧੂ ਵਿਧਾਨਸਭਾ ਵਿਚ ਦਾਖ਼ਲ ਹੋਏ ਤਾਂ ਕਈ ਵਿਧਾਇਕ ਆਪ ਜਾ ਕੇ ਨਵਜੋਤ ਸਿੱਧੂ ਨੂੰ ਮਿਲੇ, ਸਿਰਫ਼ ਇੰਨਾਂ ਹੀ ਨਹੀਂ ਅੱਜ ਯਾਨੀ 20 ਅਕਤੂਬਰ ਨੂੰ ਨਵਜੋਤ ਸਿੰਘ ਸਿੱਧੂ ਦੇ ਜਨਮ ਦਿਨ ਦੇ ਮੌਕੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਰਗਟ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਘਰ ਜਾ ਕੇ ਉਹਨਾਂ ਨੂੰ ਵਧਾਈ ਦਿੱਤੀ, ਇੰਨਾਂ ਹੀ ਨਹੀਂ ਤਿੰਨੋ ਆਗੂ ਇੱਕ ਹੀ ਕਾਰ ਵਿਚ ਵਿਧਾਨਸਭਾ ਪਹੁੰਚੇ।

File Photo File Photo

ਰਾਜਾ ਵੜਿੰਗ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਚੁੱਕੇ ਨੇ, ਉਨ੍ਹਾਂ ਨੇ ਕਿਹਾ ਸੀ ਕਿ ਸਿੱਧੂ ਨੂੰ ਪਾਰਟੀ ਵਿਚ ਸਨਮਾਨ ਮਿਲਣਾ ਚਾਹੀਦਾ ਹੈ ਅਤੇ ਜੇਕਰ ਉਹ ਪਾਰਟੀ ਨੂੰ ਛੱਡ ਦੇ ਵੀ ਹਨ ਤਾਂ ਕਾਂਗਰਸ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ, ਸਿਰਫ਼ ਇੰਨਾਂ ਹੀ ਨਹੀਂ ਰਾਜਾ ਵੜਿੰਗ ਨੇ ਸੁਖਜਿੰਦਰ ਰੰਧਾਵਾ ਦੇ ਉਸ ਬਿਆਨ 'ਤੇ ਵੀ ਇਤਰਾਜ਼ ਜਤਾਇਆ ਸੀ ਜਿਸ ਵਿਚ ਉਨ੍ਹਾਂ ਨੇ ਸਿੱਧੂ ਨੂੰ ਕਾਂਗਰਸੀ ਨਹੀਂ ਕਿਹਾ ਸੀ।

Navjot SidhuNavjot Sidhu

ਰਾਜਾ ਵੜਿੰਗ ਨੇ ਦਾਅਵਾ ਕੀਤਾ ਸੀ ਸਿੱਧੂ ਅਗਲੀ ਸਰਕਾਰ ਵਿਚ ਇੱਕ ਵਾਰ ਮੁੜ ਤੋਂ ਕੈਬਨਿਟ ਵਿੱਚ ਵਾਪਸੀ ਕਰਨਗੇ, ਪਰਗਟ ਸਿੰਘ ਪਹਿਲਾਂ ਹੀ ਸਿੱਧੂ ਦੇ ਨਜ਼ਦੀਕੀ ਮੰਨੇ ਜਾਂਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਰਾਹੁਲ ਦੀ ਟਰੈਕਟਰ ਰੈਲੀ ਲਈ ਆਪ ਨਵਜੋਤ ਸਿੰਘ ਸਿੱਧੂ ਨੂੰ ਘਰ ਸੱਦਾ ਦੇਣ ਪਹੁੰਚੇ ਸਨ,

Navjot SidhuNavjot Sidhu

ਸਿਰਫ਼ ਇੰਨਾਂ ਹੀ ਨਹੀਂ ਹਰੀਸ਼ ਰਾਵਤ ਨੇ ਸਿੱਧੂ ਨੂੰ ਪੰਜਾਬ ਦਾ ਭਵਿੱਖ ਦੱਸਿਆ ਸੀ, ਉਸ ਤੋਂ ਬਾਅਦ ਚਰਚਾਵਾਂ ਸਨ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ ਜਿਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਤਿੰਨ ਸਾਲ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਸ਼ਖ਼ਸ ਨੂੰ ਕਿਵੇਂ ਪਾਰਟੀ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement