ਵਿਧਾਨ ਸਭਾ ਵਿਸ਼ੇਸ਼ ਇਜਲਾਸ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਮੁੱਖ ਮੰਤਰੀ ਨੇ ਪੇਸ਼ ਕੀਤਾ ਬਿੱਲ
Published : Oct 20, 2020, 10:15 am IST
Updated : Oct 20, 2020, 10:32 am IST
SHARE ARTICLE
Captain Amarinder Singh
Captain Amarinder Singh

ਵਿਰੋਧੀਆਂ ਨੂੰ ਬਿੱਲ ਦੀ ਕਾਪੀ ਨਾ ਦੇਣ 'ਤੇ ਮੁੱਖ ਮੰਤਰੀ ਨੇ ਦਿੱਤਾ ਜਵਾਬ

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਕੈਬਨਿਟ ਵੱਲੋਂ ਸੱਦੇ ਗਏ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨ ਖਿਲਾਫ਼ ਤਿਆਰ ਕੀਤਾ ਗਿਆ ਬਿੱਲ ਪੇਸ਼ ਕੀਤਾ।

Punjab Vidhan Sabha Session Punjab Vidhan Sabha Session

ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਬਿਲ ਦੀਆਂ ਕਾਪੀਆਂ ਨਾ ਦੇਣ 'ਤੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਏ ਗਏ। ਇਸ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 'ਸਪੈਸ਼ਲ ਸੈਸ਼ਨ' ਵਿਚ ਬਿਲ ਦੀ ਕਾਪੀ ਤੁਰੰਤ ਨਹੀਂ ਦਿੱਤੀ ਜਾਂਦੀ।  ਵਿਰੋਧੀ ਧਿਰ ਵੱਲੋਂ ਬਿਲ ਦੀਆਂ ਕਾਪੀਆਂ ਨਾ ਦੇਣ ਦੇ ਇਤਰਾਜ਼ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਬਿਲ 'ਤੇ ਰਾਤੀਂ ਹੀ ਹਸਤਾਖਰ ਕੀਤੇ ਹਨ।

Punjab vidhan sabhaPunjab vidhan sabha

ਮੁੱਖ ਮੰਤਰੀ ਨੇ ਕਿਹਾ ਕਿ ਬਿਲ ਦਾ ਖਰੜਾ  ਤਿਆਰ ਕਰਨ ਵਿਚ ਸਮਾਂ ਲੱਗਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮੰਗ ਵੀ ਕੀਤੀ ਗਈ ਹੈ। ਸੀਐਮ ਕੈਪਟਨ ਨੇ ਕਿਹਾ ਕਿ ਕਿਸਾਨੀ ਦੇਸ਼ ਅਤੇ ਪੰਜਾਬ ਦਾ ਗੰਭੀਰ ਮਸਲਾ ਹੈ, ਇਸ ਨੂੰ ਸਿਆਸੀ ਮਸਲਾ ਨਾ ਬਣਾਇਆ ਜਾਵੇ। 

Captain Amarinder SinghCaptain Amarinder Singh

ਇਸ ਦੌਰਾਨ ਕੇਂਦਰੀ ਖੇਤੀ ਕਾਨੂੰਨ ਨੂੰ ਖਾਰਜ ਕਰਨ ਲਈ ਮਤਾ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਸਤਾਵਤ ਬਿਜਲੀ ਸੋਧ 2020 ਬਿਲ ਦੇ ਵਿਰੋਧ ਵਿਚ ਵੀ ਮਤਾ ਪੇਸ਼ ਕੀਤਾ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement