ਉਪ ਮੁੱਖ ਮੰਤਰੀ ਰੰਧਾਵਾ ਨੂੰ  ਸਿੰਘੂ ਹਤਿਆਕਾਂਡ ਪਿਛੇ ਗਹਿਰੀ ਸਾਜ਼ਸ਼ ਹੋਣ ਦਾ ਸ਼ੱਕ
Published : Oct 20, 2021, 7:12 am IST
Updated : Oct 20, 2021, 7:12 am IST
SHARE ARTICLE
image
image

ਉਪ ਮੁੱਖ ਮੰਤਰੀ ਰੰਧਾਵਾ ਨੂੰ  ਸਿੰਘੂ ਹਤਿਆਕਾਂਡ ਪਿਛੇ ਗਹਿਰੀ ਸਾਜ਼ਸ਼ ਹੋਣ ਦਾ ਸ਼ੱਕ


ਚੰਡੀਗੜ੍ਹ, 19 ਅਕਤੂਬਰ (ਨਰਿੰਦਰ ਸਿੰਘ ਝਾਮਪੁਰ) : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਿੰਘੂ ਹਤਿਆਕਾਂਡ ਕਿਸਾਨਾਂ ਦੇ ਸੰਘਰਸ਼ ਨੂੰ  ਢਾਹ ਲਾਉਣ ਦੀ ਇਕ ਡੂੰਘੀ ਸਾਜਸ਼ ਜਾਪਦੀ ਹੈ | 
ਤਰਨਤਾਰਨ ਦੇ ਇਕ ਅਨੁਸੂਚਿਤ ਜਾਤੀ ਨਾਲ ਸਬੰਧਤ ਮਜ਼ਦੂਰ ਦੇ ਕਤਲ ਦੀ ਮੌਜੂਦਾ ਘਟਨਾ ਅਤੇ ਮੀਡੀਆ ਵਿਚ ਹੋਏ ਤਾਜਾ ਖੁਲਾਸਿਆਂ ਦਾ ਜ਼ਿਕਰ ਕਰਦਿਆਂ ਉਪ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਪੂਰਨ ਨਿਆਂ ਦਾ ਵਾਅਦਾ ਕਰਦਿਆਂ ਕਿਹਾ ਕਿ ਸਰਕਾਰ ਮਾਮਲੇ ਦੀ ਡੂੰਘਾਈ ਤਕ ਪਹੁੰਚੇਗੀ ਅਤੇ ਇਸ ਘਟਨਾ ਦੇ ਅਸਲ ਸਾਜਸ਼ਕਰਤਾਵਾਂ ਨੂੰ  ਬੇਨਕਾਬ ਕਰੇਗੀ | ਨਿਹੰਗ ਆਗੂਆਂ ਵਿਚੋਂ ਇਕ ਨਿਹੰਗ ਆਗੂ ਦੇ ਭਾਰਤ ਸਰਕਾਰ, ਖਾਸ ਕਰ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਸਬੰਧ ਹੋਣ ਬਾਰੇ ਹਾਲ ਹੀ ਵਿਚ ਹੋਏ ਖੁਲਾਸਿਆਂ ਦੇ ਮੱਦੇਨਜ਼ਰ, ਉਨ੍ਹਾਂ ਕਿਹਾ ਕਿ ਇਸ ਹਤਿਆਕਾਂਡ ਨੇ ਹੁਣ ਬਿਲਕੁਲ ਵੱਖਰਾ ਮੋੜ ਲੈ ਲਿਆ ਹੈ | ਉਹੀ ਨਿਹੰਗ ਆਗੂ ਹੁਣ ਲਖਬੀਰ ਸਿੰਘ ਦੀ ਹਤਿਆ ਦੇ ਮੁੱਖ ਦੋਸ਼ੀ ਨੂੰ  ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ | ਉਪ ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਪਰਵਾਰ ਨਾਲ ਸਬੰਧਤ ਲਖਬੀਰ ਸਿੰਘ ਪਿੰਡ ਚੀਮਾ ਕਲਾਂ ਦਾ ਰਹਿਣ ਵਾਲਾ ਸੀ ਅਤੇ ਬਹੁਤ ਗ਼ਰੀਬ ਸੀ |

 ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਇਹ ਪਤਾ ਲਗਾਉਣ ਦੀ ਜ਼ਰੂਰਤ ਹੈ ਕਿ ਉਸ ਨੂੰ  ਸਿੰਘੂ ਸਰਹੱਦ 'ਤੇ ਕੌਣ ਲੈ ਕੇ ਗਿਆ ਸੀ ਅਤੇ ਕਿਸ ਨੇ ਦਿਲੀ ਤਕ ਉਸ ਦੀ ਯਾਤਰਾ ਦਾ ਖਰਚ ਕੀਤਾ ਸੀ ਕਿਉਂਕਿ ਉਸ ਕੋਲ ਅਪਣੀ ਰੋਟੀ ਲਈ ਵੀ ਪੈਸੇ ਨਹੀਂ ਸਨ | ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ  ਉਨ੍ਹਾਂ ਕਾਰਨਾਂ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਜਿਨ੍ਹਾਂ ਕਾਰਨਾਂ ਕਰ ਕੇ ਲਖਵੀਰ ਚੀਮਾ ਕਲਾਂ ਪਿੰਡ ਤੋਂ ਸਿੰਘੂ ਬਾਰਡਰ ਗਿਆ ਸੀ |
ਹਾਲ ਹੀ ਵਿਚ ਸਾਹਮਣੇ ਆਈਆਂ ਤਾਜ਼ਾ ਤਸਵੀਰਾਂ ਦੇ ਮੱਦੇਨਜ਼ਰ ਸ. ਰੰਧਾਵਾ ਨੇ ਕਿਹਾ ਕਿ ਨਿਹੰਗ ਆਗੂ ਨੂੰ  ਕੇਂਦਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਅਪਣੀ ਮੁਲਾਕਾਤ ਦਾ ਕਾਰਨ ਦੱਸਣ ਦੀ ਜ਼ਰੂਰਤ ਹੋਵੇਗੀ ਅਤੇ ਇਹ ਵੀ ਦੱਸਣਾ ਹੋਵੇਗਾ ਕਿ ਕੀ ਉਨ੍ਹਾਂ ਨੂੰ  ਤਿੰਨ ਕਾਲੇ ਖੇਤੀ ਕਾਨੂੰਨ ਵਿਰੁਧ ਮੁਹਿੰਮ ਦੀ ਅਗਵਾਈ ਕਰ ਰਹੇ ਕਿਸਾਨ ਯੂਨੀਅਨਾਂ ਵਲੋਂ ਅਜਿਹਾ ਕਰਨ ਦਾ ਆਦੇਸ਼ ਦਿਤਾ ਗਿਆ ਸੀ |
ਉਪ ਮੁੱਖ ਮੰਤਰੀ ਨੇ ਕਿਹਾ ਕਿ ਨਿਹੰਗ ਆਗੂਆਂ ਵਲੋਂ ਸਿੰਘੂ ਬਾਰਡਰ 'ਤੇ ਡੇਰੇ ਅਤੇ ਧਰਨੇ ਵਾਲੇ ਸਥਾਨ ਦੀ ਮਹੱਤਤਾ ਨੂੰ  ਵੇਖਦਿਆਂ ਨਿਹੰਗ ਆਗੂਆਂ ਲਈ ਕਿਸਾਨ ਯੂਨੀਅਨਾਂ ਨੂੰ  ਸੂਚਿਤ ਕਰਨਾ ਅਤੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਬਾਰੇ ਅਪਡੇਟ ਦੇਣਾ ਲਾਜ਼ਮੀ ਸੀ | ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਮਨਾਂ ਵਿਚ ਸ਼ੰਕੇ ਅਤੇ ਸ਼ੱਕ ਪੈਦਾ ਹੋਏ ਹਨ ਜਿਨ੍ਹਾਂ ਨੂੰ  ਦੂਰ ਕਰਨ ਦੀ ਜ਼ਰੂਰਤ ਹੈ ਅਤੇ ਪੰਜਾਬ ਸਰਕਾਰ ਸਾਜ਼ਸ਼ ਦੀ ਜੜ੍ਹ ਤਕ ਪਹੁੰਚਣ ਅਤੇ ਦੋਸ਼ੀਆਂ ਨੂੰ  ਬੇਨਕਾਬ ਕਰਨ ਅਤੇ ਸਜ਼ਾ ਦੇਣ ਲਈ ਹਰ ਸੰਭਵ ਯਤਨ ਕਰੇਗੀ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement