ਝੋਨਾ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਯੋਗੀ
Published : Oct 20, 2021, 6:05 am IST
Updated : Oct 20, 2021, 6:05 am IST
SHARE ARTICLE
image
image

ਝੋਨਾ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਯੋਗੀ

ਨਵੀਂ ਦਿੱਲੀ, 19 ਅਕਤੂਬਰ : ਕਾਂਗਰਸ ਦੀ ਉਤਰ ਪ੍ਰਦੇਸ਼ ਦੀ ਇੰਚਾਰਜ ਤੇ  ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਯੋਗੀ ਸਰਕਾਰ ’ਤੇ ਝੋਨਾ ਉਤਪਾਦਕ ਕਿਸਾਨਾਂ ਨਾਲ ਧੱਕਾ ਕਰਨ ਦਾ ਦੋਸ਼ ਲਗਾਇਆ। ਪਿ੍ਰਯੰਕਾ ਨੇ ਮੰਗਲਵਾਰ ਨੂੰ ਕਿਹਾ ਕਿ ਕਿਸਾਨਾਂ ਦੀ ਫ਼ਸਲ ਨਹੀਂ ਖ਼ਰੀਦੀ ਜਾ ਰਹੀ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਨਾਲ ਝੋਨਾ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਨਿਆਂ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਡਰਾ ਰਹੀ ਹੈ ਅਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਅਧੀਨ ਕਾਰਵਾਈ ਦੀ ਧਮਕੀ ਦੇ ਰਹੀ ਹੈ। ਪਿ੍ਰਯੰਕਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਹੈ ਅਤੇ ਇਹ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। 
ਉਨ੍ਹਾਂ ਕਿਹਾ,‘‘ਭਾਜਪਾ ਸਰਕਾਰ ਕਿਸਾਨਾਂ ’ਤੇ ਐਨ.ਐਸ.ਏ. ਲਗਾਏਗੀ, ਕਿਸਾਨਾਂ ਨੂੰ ਧਮਕਾਏਗੀ ਪਰ ਕਿਸਾਨਾਂ ਨੂੰ ਐਮ.ਐਸ.ਪੀ. ਨਹੀਂ ਦੇਵੇਗੀ।’’ ਉਨ੍ਹਾਂ ਕਿਹਾ,‘‘ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ’ਚ ਕਿਸਾਨ 900-1000 ਰੁਪਏ ਕੁਇੰਟਲ ਦਾ ਨੁਕਸਾਨ ਚੁਕ ਕੇ ਝੋਨਾ ਵੇਚਣ ਨੂੰ ਮਜਬੂਰ ਹਨ, ਜੋ ਕਿਸਾਨਾਂ ਨਾਲ ਧੱਕਾ ਹੈ।’’ (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement