Punjab News: ਜ਼ਿਮਨੀ ਚੋਣਾਂ ਲਈ AAP ਨੇ ਉਮੀਦਵਾਰਾਂ ਦਾ ਕੀਤਾ ਐਲਾਨ 
Published : Oct 20, 2024, 12:24 pm IST
Updated : Oct 20, 2024, 1:36 pm IST
SHARE ARTICLE
AAP announced candidates for by-elections
AAP announced candidates for by-elections

ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਐਲਾਨਿਆ ਉਮੀਦਵਾਰ 

AAP announced candidates for by-elections: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ 4 ਹਲਕਿਆਂ ਲਈ ਹੋਣ ਵਾਲੀ ਜ਼ਿਮਨੀ ਚੋਣ ਵਾਸਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਗੁਰਮੀਤ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

photo

ਉਮੀਦਵਾਰਾਂ ਦੀ ਸੂਚੀ ਵਿੱਚ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਢਿੱਲੋਂ ਪਹਿਲਾਂ ਅਕਾਲੀ ਦਲ ਵਿੱਚ ਸਨ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ। ਹਾਲਾਂਕਿ ਇਸ ਵਾਰ ਜ਼ਿਮਨੀ ਚੋਣ ‘ਚ ਟਿਕਟ ਨਾ ਮਿਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।

ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। 2022 ‘ਚ ‘ਆਪ’ ਦੇ ਗੁਰਮੀਤ ਮੀਤ ਹੇਅਰ ਨੇ ਇਹ ਸੀਟ ਜਿੱਤੀ ਸੀ। ਹਾਲਾਂਕਿ ‘ਆਪ’ ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇੱਥੋਂ ਦੇ ਉਮੀਦਵਾਰ ਧਾਲੀਵਾਲ ਉਨ੍ਹਾਂ ਦੇ ਕਰੀਬੀ ਦੋਸਤ ਹਨ।

ਇਸ਼ਾਨ ਚੱਬੇਵਾਲ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਟਿਕਟ ਦਿੱਤੀ ਗਈ ਹੈ। ਈਸ਼ਾਨ ਦੇ ਪਿਤਾ ਡਾਕਟਰ ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ‘ਆਪ’ ਦੇ ਸੰਸਦ ਮੈਂਬਰ ਹਨ। 2022 ਵਿੱਚ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਉਹ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪਾਰਟੀ ਬਦਲ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ।

 

ਦੱਸ ਦਈਏ ਕਿ ਜਿਨ੍ਹਾਂ ਚਾਰਾਂ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਸੀਟਾਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement