ਭਾਈ ਲੌਂਗੋਵਾਲ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਮੁੱਖ ਮੰਤਰੀ ਕੈਪਟਨ ਨੂੰ ਸੱਦਾ
Published : Nov 20, 2018, 8:39 am IST
Updated : Nov 20, 2018, 8:39 am IST
SHARE ARTICLE
Gobind Singh Longowal
Gobind Singh Longowal

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ.........

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਜੀ ਤੌਰ 'ਤੇ ਮਿਲ ਕੇ ਸੱਦਾ ਦਿਤਾ ਹੈ। ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਇੱਕ ਹੀ ਸਟੇਜ ਤੋਂ ਹੋਣੇ ਚਾਹੀਦੇ ਹਨ

ਅਤੇ ਇਸ ਵਿਚ ਸਾਰਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉਠ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਮੁਤਾਬਿਕ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਮੁੱਚੇ ਸਿੱਖ ਜਗਤ, ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਭਾਰਤ ਸਮੇਤ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਰਲ-ਮਿਲ ਕੇ ਮਨਾਉਣ ਲਈ ਪਹੁੰਚ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲਣੀ ਕੀਤੀ ਹੈ।

Amarinder SinghAmarinder Singh

ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ ਤੋਂ ਕੀਤੀ ਜਾ ਰਹੀ ਹੈ ਜਿਸ ਤਹਿਤ 22 ਤੇ 23 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਸਭ ਨੂੰ ਨਾਲ ਲੈ ਕੇ ਸਾਂਝੇ ਤੌਰ 'ਤੇ ਗੁਰੂ ਸਾਹਿਬ ਜੀ ਦਾ ਇਹ ਇਤਿਹਾਸਕ ਪੁਰਬ ਮਨਾਉਣ ਦੀ ਇਛੁਕ ਹੈ ਅਤੇ ਸਾਰੀਆਂ ਹੀ ਧਿਰਾਂ ਨੂੰ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ।

ਪੂਰਨ ਆਸ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਖਰੇ ਸਰਕਾਰੀ ਪ੍ਰੋਗਰਾਮ ਕਰਨ ਦੀ ਥਾਂ ਗੁ. ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨਗੇ। ਮੁੱਖ ਮੰਤਰੀ ਨੂੰ ਸੱਦਾ ਦੇਣ ਸਮੇਂ ਭਾਈ ਲੌਂਗੋਵਾਲ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਤੇ ਹੋਰ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement