ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ 'ਚ ਨਿਰਾਸ਼ਾ, ਪਾਕਿ ਨੇ ਕਈ ਵੀਜ਼ੇ ਕੀਤੇ ਰੱਦ
Published : Nov 20, 2018, 1:55 pm IST
Updated : Nov 20, 2018, 1:55 pm IST
SHARE ARTICLE
Disappointment in Sikh pilgrims who went to Nankana Sahib, Pakistan canceled...
Disappointment in Sikh pilgrims who went to Nankana Sahib, Pakistan canceled...

ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਚ ਪਹਿਲੇਂ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ...

ਅੰਮ੍ਰਿਤਸਰ (ਪੀਟੀਆਈ) : ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਚ ਪਹਿਲੇਂ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੂਰਬ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ, ਜੋ ਸ਼੍ਰੀ ਨਨਕਾਣਾ ਸਾਹਿਬ ਵਿਚ ਪ੍ਰਕਾਸ਼ ਪੂਰਬ ਮਨਾਉਣ ਅਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 30 ਨਵੰਬਰ ਨੂੰ ਅਪਣੇ ਦੇਸ਼ ਵਾਪਸ ਪਰਤ ਆਵੇਗਾ।

Gurudwara Shir Nankana SahibGurudwara Shri Nankana Sahibਸ਼੍ਰੋਮਣੀ ਕਮੇਟੀ ਵਲੋਂ ਇਸ ਜੱਥੇ ਦੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1227 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੱਡੀ ਗਿਣਤੀ ਵਿਚ ਰੱਦ ਕੀਤੇ ਗਏ ਵੀਜ਼ਿਆਂ ਨੂੰ ਸਿੱਖ ਭਾਵਨਾਵਾਂ ਦੇ ਨਾਲ ਉਤਪੀੜਨ ਕਰਾਰ ਦਿਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਵੀਜ਼ੇ ਦਿਤੇ ਜਾਣੇ ਚਾਹੀਦੇ ਸਨ।

Shri Nankana Sahib is the birth place of first Guru Nanak Dev JiNankana Sahib is the birthplace of first Sikh Guru Nanak Dev Jiਮੁੱਖ ਸਕੱਤਰ ਨੇ ਕਿਹਾ ਕਿ ਜੱਥਿਆਂ ਦੇ ਨਾਲ ਜਾਣ ਵਾਲੇ ਸ਼ਰਧਾਲੂ ਅਪਣੇ ਪਾਸਪੋਰਟ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਡਾ. ਰੂਪ ਸਿੰਘ ਦੇ ਮੁਤਾਬਕ ਜੱਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement