ਨਸ਼ਾ ਤਸਕਰੀ ਮਾਮਲੇ ਦੀ ਨਿਰਪੱਖ ਜਾਂਚ ਲਈ ਅਪਣੇ ਓਐਸਡੀ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਮੀਤ ਹੇਅਰ
Published : Nov 20, 2020, 12:40 am IST
Updated : Nov 20, 2020, 12:40 am IST
SHARE ARTICLE
image
image

ਨਸ਼ਾ ਤਸਕਰੀ ਮਾਮਲੇ ਦੀ ਨਿਰਪੱਖ ਜਾਂਚ ਲਈ ਅਪਣੇ ਓਐਸਡੀ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਮੀਤ ਹੇਅਰ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ) : ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋ ਨਾਲ ਸਬੰਧਤ ਨਸ਼ਾ ਤਸਕਰੀ ਦੇ ਕੇਸ ਵਿਚ ਹਵਾਲਾ ਦੇ ਰਾਹੀਂ ਕੈਨੇਡਾ-ਅਮਰੀਕਾ ਆਦਿ ਦੇਸ਼ਾਂ ਤੋਂ ਹੁੰਦੀ ਫ਼ੰਡਿੰਗ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਕੇਸ ਨੂੰ ਹੋਰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ। ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕਿਉਂ ਜੋ ਤਸਕਰ ਰਾਣੋ ਦੇ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਅੰਕਿਤ ਬਾਂਸਲ ਨਾਲ ਗੂੜੇ ਸਬੰਧ ਹਨ ਇਸ ਲਈ ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਮੁੱਖ ਮੰਤਰੀ ਨੂੰ ਫ਼ੌਰੀ ਤੌਰ 'ਤੇ ਅਪਣੇ ਓਐਸਡੀ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵਿਚ ਵੀ ਰਾਜਨੀਤਕ ਆਗੂਆਂ ਦੀ ਸ਼ਹਿ ਕਾਰਨ ਨਸ਼ਾ ਤਸਕਰਾਂ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ ਅਤੇ ਮੌਜੂਦਾ ਸਰਕਾਰ ਦੇ ਸਮੇਂ ਵੀ ਉਸੇ ਲੜੀ ਨੂੰ ਹੀ ਅੱਗੇ ਤੋਰਿਆ ਜਾ ਰਿਹਾ ਹੈ।
ਹੇਅਰ ਨੇ ਕਿਹਾ ਕਿ ਪਹਿਲਾਂ ਅਕਾਲੀ ਅਤੇ ਹੁਣ ਕਾਂਗਰਸੀ ਆਗੂਆਂ ਨਾਲ ਰਾਣੋ ਦੇ ਨਿੱਜੀ ਸਬੰਧਾਂ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਅਤੇ ਟੀਵੀ-ਅਖ਼ਬਾਰਾਂ ਵਿਚ ਆ ਚੁੱਕੀਆਂ ਹਨ ਅਤੇ ਅਜਿਹੀਆਂ ਵੀਡੀਉ ਵੀ ਸਾਹਮਣੇ ਆਈਆਂ ਜਿਨ੍ਹਾਂ ਵਿਚ ਪ੍ਰਮੁੱਖ ਸਿਆਸੀ ਆਗੂ ਰਾਣੋ ਨਾਲ ਉਨ੍ਹਾਂ ਦੀ ਗੱਡੀ ਵਿਚ ਘੁੰਮਦੇ ਨਜ਼ਰ ਆਏ ਹਨ। ਉਨ੍ਹਾਂ ਕਿਹਾ ਕਿ ਲੋਕ ਡਾਊਨ ਦੌਰਾਨ ਰਾਣੋ ਦੁਆਰਾ ਬੇਰੋਕ ਟੋਕ ਪੂਰੇ ਪੰਜਾਬ ਵਿਚ ਘੁੰਮ ਕੇ ਨਸ਼ਾ ਵੇਚਣ ਦੀਆਂ ਖ਼ਬਰਾਂ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਰਾਜਨੀਤਕ ਆਗੂਆਂ ਤੋਂ ਪੁਛਗਿਛ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰ ਰਾਣੋ ਅਤੇ ਕੈਪਟਨ ਦੇ ਓਐਸਡੀ ਅੰਕਿਤ ਬਾਂਸਲ ਦੇ ਫ਼ੋਨ ਕਾਲ ਦੀ ਡਿਟੇਲ ਦੀ ਵੀ ਜਾਂਚ ਕੀਤੀ ਜਾਵੇ ਅਤੇ ਇਸ ਨੂੰ ਜਨਤਕ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਈਡੀ ਵਲੋਂ ਰਾਣੋ ਵਲੋਂ ਨਸ਼ੇ ਦੇ ਪੈਸੇ ਨਾਲ ਇਕੱਠਿਆਂ ਬਣਾਈਆਂ ਗਈਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement