ਪਛਮੀ ਬੰਗਾਲ 'ਚ ਪਲਾਸਟਿਕ ਦੀ ਫ਼ੈਕਟਰੀ 'ਚ ਧਮਾਕਾ, 4 ਮਜ਼ੂਦਰਾਂ ਦੀ ਮੌਤ
Published : Nov 20, 2020, 12:35 am IST
Updated : Nov 20, 2020, 12:35 am IST
SHARE ARTICLE
image
image

ਪਛਮੀ ਬੰਗਾਲ 'ਚ ਪਲਾਸਟਿਕ ਦੀ ਫ਼ੈਕਟਰੀ 'ਚ ਧਮਾਕਾ, 4 ਮਜ਼ੂਦਰਾਂ ਦੀ ਮੌਤ

ਮਾਲਦਾ, 19 ਨਵੰਬਰ: ਪਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਪਲਾਸਟਿਕ ਦੀ ਫ਼ੈਕਟਰੀ ਵਿਚ ਧਮਾਕਾ ਹੋਣ ਨਾਲ 4 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 4 ਹੋਰ ਗੰਭੀਰ ਰੂਪ ਨਾਲ ਝੁਲਸ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਅਧਿਕਾਰੀ ਨੇ ਦਸਿਆ ਕਿ ਅੱਜ ਦਿਨ 'ਚ 11 ਵਜੇ ਸੁਜਾਪੁਰ ਇਲਾਕੇ 'ਚ ਸਥਿਤ ਫ਼ੈਕਟਰੀ ਵਿਚ ਧਮਾਕਾ ਹੋਇਆ।
ਪੁਲਿਸ ਮੁਤਾਬਕ ਧਮਾਕੇ ਕਾਰਨ ਫ਼ੈਕਟਰੀ ਵਿਚ ਕੰਮ ਕਰਨ ਵਾਲੇ 4 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 4 ਹੋਰ ਗੰਭੀਰ ਰੂਪ ਨਾਲ ਝੁਲਸ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਸਥਿਤੀ ਨੂੰ ਕੰਟਰੋਲ 'ਚ ਲਿਆਉਣ ਲਈ ਵੱਡੀ ਗਿਣਤੀ 'ਚ ਪੁਲਿਸ ਦਸਤਿਆਂ ਦੀ ਤਾਇਨਾਤੀ ਕੀਤੀ ਹੈ। ਉਨ੍ਹਾਂ ਦਸਿਆ ਕਿ ਫ਼ਾਇਰ ਬ੍ਰਿਗੇਡ ਅੱਗ ਬੁਝਾਉਣ ਅਤੇ ਮਲਬੇ ਵਿਚੋਂ ਜ਼ਿੰਦਾ ਲੋਕਾਂ ਨੂੰ ਬਚਾਉਣ 'ਚ ਜੁੱਟੇ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement