ਕੈਪਟਨ ਵਲੋਂ ਕੇਂਦਰ ਸਰਕਾਰ ਨੂੰ ਰੇਲ ਰੋਕਾਂ ਦੇ ਸੰਕਟ ਨੂੰ ਸੁਲਝਾਉਣ ਲਈ ਫ਼ਰਾਖ਼ਦਿਲੀ ਦਿਖਾਉਣ ਦੀ ਅਪੀਲ
Published : Nov 20, 2020, 6:46 am IST
Updated : Nov 20, 2020, 6:50 am IST
SHARE ARTICLE
image
image

ਕੈਪਟਨ ਵਲੋਂ ਕੇਂਦਰ ਸਰਕਾਰ ਨੂੰ ਰੇਲ ਰੋਕਾਂ ਦੇ ਸੰਕਟ ਨੂੰ ਸੁਲਝਾਉਣ ਲਈ ਫ਼ਰਾਖ਼ਦਿਲੀ ਦਿਖਾਉਣ ਦੀ ਅਪੀਲ

ਮੁੱਖ ਮੰਤਰੀ ਛੇਤੀ ਹੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ


ਚੰਡੀਗੜ੍ਹ, 19 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸੰਕਟ ਦੇ ਹੱਲ ਲਈ ਅਪਣੇ ਯਤਨਾਂ ਨੂੰ ਤੇਜ਼ ਕਰਦਿਆਂ ਕੇਂਦਰ ਸਰਕਾਰ ਨੂੰ ਫ਼ਰਾਖਦਿਲੀ ਦਿਖਾਉਂਦੇ ਹੋਏ ਮਾਲ ਗੱਡੀਆਂ ਦੀ ਸੇਵਾਵਾਂ ਦੀ ਬਹਾਲੀ ਨੂੰ ਯਾਤਰੀ ਰੇਲਾਂ ਦੀ ਆਵਾਜਾਈ ਨਾਲ ਨਾ ਜੋੜਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਸੁਖਾਵਾਂ ਮਾਹੌਲ ਸਿਰਜਣ ਵਾਸਤੇ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਹੈ ਕਿਉਂ ਜੋ ਇਸ ਅੰਦੋਲਨ ਦਾ ਸੂਬੇ ਅਤੇ ਮੁਲਕ ਉਤੇ ਗੰਭੀਰ ਅਸਰ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਇਸ ਮੁੱਦੇ ਉਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਕਰਨ ਤੋਂ ਇਲਾਵਾ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਕਿਉਂ ਜੋ ਮੌਜੂਦਾ ਸਥਿਤੀ ਨਾਲ ਸੂਬੇ ਦੇ ਖ਼ਜ਼ਾਨੇ ਨੂੰ ਵੱਡਾ ਘਾਟਾ ਪੈਣ ਦੇ ਨਾਲ-ਨਾਲ ਉਦਯੋਗ ਅਤੇ ਖੇਤੀਬਾੜੀ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦੋਵਾਂ ਧਿਰਾਂ ਨੂੰ ਸਮੱਸਿਆ ਦਾ ਸੁਖਾਵਾਂ ਹੱਲ ਲੱਭਣ ਲਈ ਸਰਗਰਮ ਕਦਮ ਚੁੱਕਣ ਦੀ ਅਪੀਲ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਰੇਲ ਆਵਾਜਾਈ ਦੀ ਨਿਰੰਤਰ ਮੁਅੱਤਲੀ ਨਾਲ ਨਾ ਸਿਰਫ਼ ਪੰਜਾਬ ਸਗੋਂ ਗੁਆਂਢੀ ਸੂਬਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਲੱimageimageਦਾਖ਼ ਅਤੇ ਕਸ਼ਮੀਰ ਵਿਚ ਫ਼ੌਜ ਵੀ ਪ੍ਰਭਾਵਤ ਹੋਈ ਹੈ ਕਿਉਂਕਿ ਲੰਮੇ ਸਮੇਂ ਤੋਂ ਰੇਲ ਸੇਵਾ ਠੱਪ ਹੋਣ ਕਰ ਕੇ ਸਪਲਾਈ ਉਤੇ ਗੰਭੀਰ ਅਸਰ ਪਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement