ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੱਕ- ਐਡਵੋਕੇਟ ਹਰਜਿੰਦਰ ਸਿੰਘ ਧਾਮੀ 
Published : Nov 20, 2022, 6:40 pm IST
Updated : Nov 20, 2022, 6:40 pm IST
SHARE ARTICLE
Harjinder Singh Dhami
Harjinder Singh Dhami

ਹਰਿਆਣਾ ਦੇ ਸਪੀਕਰ ਵਲੋਂ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਜ਼ਮੀਨ ਮੰਗਣ 'ਤੇ ਕੀਤਾ ਇਤਰਾਜ਼

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਕੀਤੀ ਜਾ ਰਹੀ ਚਾਰਾਜੋਈ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੀ ਹੱਕ ਹੈ ਅਤੇ ਇਸ 'ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਦੇ ਅਣਦੇਖੀ ਕਰ ਕੇ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੂਬੇ ਦੀ ਤਰਜਮਾਨੀ ਕਰਨ ਦੀ ਥਾਂ ਵਿਰੋਧ ਵਿਚ ਭੁਗਤ ਰਹੇ ਹਨ। ਕੁਝ ਦਿਨ ਪਹਿਲਾਂ ਆਇਆ ਉਨ੍ਹਾਂ ਦਾ ਟਵੀਟ ਇਸ ਦੀ ਤਸਦੀਕ ਹੈ, ਜਿਸ ਵਿੱਚ ਉਨ੍ਹਾਂ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕਰ ਕੇ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਭਾਈ ਜਾ ਰਹੀ ਸਾਜ਼ਿਸ਼ੀ ਭੂਮਿਕਾ ਦੇ ਕਾਰਨ ਹੀ ਕੇਂਦਰ ਸਰਕਾਰ ਚੰਡੀਗੜ੍ਹ ਵਿਚੋਂ ਪੰਜਾਬ ਦੇ ਹੱਕਾਂ ਨੂੰ ਲਗਾਤਾਰ ਘੱਟ ਕਰ ਰਹੀ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਰਹੇਗਾ। ਕੇਂਦਰ ਵਲੋਂ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਗਏ ਹਨ ਅਤੇ ਹੁਣ ਹੋਰ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਲਈ ਆਪਣੀ ਜ਼ਮੀਨ ਦੀ ਵਰਤੋਂ ਕਰੇ ਅਤੇ ਮੌਜੂਦਾ ਵਿਧਾਨ ਸਭਾ ਖ਼ਾਲੀ ਕਰ ਕੇ ਪੰਜਾਬ ਹਵਾਲੇ ਕਰੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਕਿਸੇ ਵੀ ਫੈਸਲੇ 'ਤੇ ਹਾਮੀ ਨਾ ਭਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement