Punjab News: ਅਪਰਾਧ ਨੂੰ ਰੋਕਣ ’ਚ ਫੇਲ੍ਹ ਸਾਬਤ ਹੋਣ ਕਰ ਕੇ ਥਾਣਾ ਮਾਡਲ ਟਾਊਨ ਦੀ SHO ਗੁਰਸ਼ਿੰਦਰ ਕੌਰ ਸਸਪੈਂਡ  
Published : Nov 20, 2023, 1:22 pm IST
Updated : Nov 20, 2023, 1:22 pm IST
SHARE ARTICLE
SHO Gurshinder Kaur
SHO Gurshinder Kaur

ਇਹ ਕਾਰਵਾਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕੀਤੀ ਹੈ

 

Punjab News:  ਐਤਵਾਰ ਨੂੰ ਥਾਣਾ ਮਾਡਲ ਟਾਊਨ ਦੀ ਐੱਸ. ਐੱਚ. ਓ. ਗੁਰਸ਼ਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਇਹ ਕਾਰਵਾਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕੀਤੀ ਹੈ ਤੇ ਇਸ ਗੱਲ ਦੀ ਪੁਸ਼ਟੀ ਆਈ. ਪੀ. ਐੱਸ. ਅਧਿਕਾਰੀ ਏ. ਸੀ. ਪੀ. ਸਿਵਲ ਲਾਈਨ ਜਸਰੂਪ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਚ ਹਰ ਰੋਜ਼ ਵਧ ਰਹੇ ਅਪਰਾਧ ਨੂੰ ਰੋਕਣ ’ਚ ਐੱਸ. ਐੱਚ. ਓ. ਫੇਲ੍ਹ ਸਾਬਤ ਹੋ ਰਹੀ ਸੀ। ਇਸੇ ਕਾਰਨ ਉਕਤ ਕਦਮ ਚੁੱਕਿਆ ਗਿਆ ਹੈ। ਫਿਲਹਾਲ ਇੱਥੇ ਨਵੇਂ ਐੱਸ. ਐੱਚ. ਓ. ਨੂੰ ਤਾਇਨਾਤ ਨਹੀਂ ਕੀਤਾ ਗਿਆ।    

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਮਨੀ ਐਕਸਚੇਂਜਰ 2 ਭਰਾਵਾਂ ਤੋਂ ਖਿਡੌਣਾ ਪਿਸਤੌਲ ਦੀ ਨੋਕ ’ਤੇ ਵਾਰਦਾਤ ਕਰਨ ਦਾ ਯਤਨ ਕੀਤਾ ਗਿਆ ਸੀ ਪਰ ਦੋਵੇਂ ਭਰਾਵਾਂ ਨੇ ਆਸ-ਪਾਸ ਦੇ ਦੁਕਾਨਦਾਰਾਂ ਦੀ ਮਦਦ ਨਾਲ 2 ਬਦਮਾਸ਼ਾਂ ਨੂੰ ਦਬੋਚ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਸੀ, ਜਦੋਂ ਕਿ ਤੀਜਾ ’ਚ ਕਾਮਯਾਬ ਹੋ ਗਿਆ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਲੁਧਿਆਣਾ 'ਚ ਅਜਿਹੇ ਮਾਮਲੇ ਵੇਖਣ ਨੂੰ ਮਿਲੇ ਹਨ। ਲੁਧਿਆਣਾ 'ਚ ਇੱਕ ਵਪਾਰੀ ਨੂੰ ਵੀ ਕਿਡਨੈਪ ਕਰ ਕੇ ਗੋਲੀ ਮਾਰੀ ਗਈ ਸੀ। ਕਪੂਰਥਲਾ ਵਿਚ ਪਹਿਲਾਂ ਲਾਰੈਂਸ ਬਿਸ਼ਨੋਈ ਦਾ ਭਰਾ ਬਣ ਕੇ ਫਿਰੌਤੀ ਮੰਗੀ ਤੇ ਬਾਅਦ ‘ਚ ਲੁਧਿਆਣਾ ਵਿਖੇ ਬਦਮਾਸ਼ਾਂ ਨੇ ਇੱਕ ਕੱਪੜਾ ਕਾਰੋਬਾਰੀ ਨੂੰ ਅਗਵਾ ਕਰ ਲਿਆ ਸੀ। ਜਦੋਂ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਬਦਮਾਸ਼ਾਂ ਨੇ ਕਾਰੋਬਾਰੀ ਨੂੰ ਗੋਲੀ ਮਾਰ ਕੇ ਉਸ ਨੂੰ ਸੜਕ ‘ਤੇ ਸੁੱਟ ਦਿੱਤਾ।    

 (For more news apart from Punjab News, stay tuned to Rozana Spokesman)
 

Tags: punjabi news

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement