Punjab Drone News: BSF ਸੈਕਟਰ ਗੁਰਦਾਸਪੁਰ ਨੇੜੇ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਤਲਾਸ਼ੀ ਮੁਹਿੰਮ ਜਾਰੀ 
Published : Nov 20, 2023, 10:20 am IST
Updated : Nov 20, 2023, 10:20 am IST
SHARE ARTICLE
File Photo
File Photo

27 ਬਟਾਲੀਅਨ ਦੇ ਜਵਾਨਾਂ ਨੇ ਕੀਤੇ 5 ਰਾਉਂਡ ਫਾਇਰ

Punjab Drone News:  ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ, ਹਰ ਰੋਜ਼ ਪਾਕਿਸਤਾਨ ਡਰੋਨਾਂ ਰਾਹੀਂ ਭਾਰਤੀ ਸਰਹੱਦ 'ਤੇ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕਰਦਾ ਹੈ ਪਰ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨ ਲਗਾਤਾਰ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ।   
ਬੀਤੀ ਰਾਤ 2 ਵਜੇ ਦੇ ਕਰੀਬ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੀ ਚੰਦੂ ਵਡਾਲਾ ਪੋਸਟ 'ਤੇ ਪਾਕਿਸਤਾਨੀ ਡਰੋਨ ਨੂੰ ਇੱਕ ਵਾਰ ਫਿਰ ਦੇਖਿਆ ਗਿਆ।

ਡਰੋਨ ਦੀ ਗਤੀਵਿਧੀ ਨੂੰ ਦੇਖਦੇ ਹੋਏ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀ 27 ਬਟਾਲੀਅਨ ਦੇ ਜਵਾਨਾਂ ਨੇ 5.56 ਐਮਐਮ ਇਨਸਾਸ ਰਾਈਫਲ ਤੋਂ 5 ਰਾਉਂਡ ਫਾਇਰ ਕੀਤੇ। ਡਰੋਨ ਦੇ ਪਾਕਿਸਤਾਨ ਵੱਲ ਪਰਤਣ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਸਰਹੱਦ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। 

ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਡਰੋਨ 1 ਮਿੰਟ ਤੱਕ ਭਾਰਤੀ ਸਰਹੱਦ 'ਚ ਘੁੰਮਦਾ ਰਿਹਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਚੌਕੀ 'ਤੇ ਕਈ ਵਾਰ ਪਾਕਿਸਤਾਨੀ ਡਰੋਨ ਦੀ ਗਤੀਵਿਧੀ ਦੇਖਣ ਨੂੰ ਮਿਲ ਚੁੱਕੀ ਹੈ।ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਤੇ ਬੀ.ਐੱਸ.ਐੱਫ. ਦੇ ਜਵਾਨ ਸਰਹੱਦ ਦੇ ਨੇੜੇ ਖੇਤਾਂ 'ਚ ਮੌਜੂਦ ਹਨ ਪਰ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ।   


 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement