Nihal Singh Wala 'ਚ ਚੱਲੀ ਗੋਲੀ, ਨੌਜਵਾਨ ਦੀ ਮੌਤ
Published : Nov 20, 2025, 1:40 pm IST
Updated : Nov 20, 2025, 1:40 pm IST
SHARE ARTICLE
Shot Fired in Nihal Singh Wala, Youth Dies Latest News in Punjabi
Shot Fired in Nihal Singh Wala, Youth Dies Latest News in Punjabi

ਪੁਲਿਸ ਜਾਂਚ 'ਚ ਜੁਟੀ 

Shot Fired in Nihal Singh Wala, Youth Dies Latest News in Punjabi  ਨਿਹਾਲ ਸਿੰਘ ਵਾਲਾ (ਮੋਗਾ) : ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਹੈ।

ਪਿੰਡ ਭਾਗੀਕੇ ਵਿਖੇ ਬੀਤੀ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਾਗੀਕੇ ਦਾ ਕਰੀਬ 35 ਸਾਲਾ ਨੌਜਵਾਨ ਹਰਮਨਦੀਪ ਸਿੰਘ, ਜੋ ਕਿ ਨਸ਼ਾ ਕਰਨ ਦਾ ਆਦੀ ਸੀ, ਦੇਰ ਰਾਤ ਉਕਤ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਪੁਲਿਸ ਵੀ ਘਟਨਾ ਦੇ ਕਾਰਨ ਦੱਸਣ ਤੋਂ ਇਨਕਾਰੀ ਹੈ। ਪੁਲਿਸ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਨਿਹਾਲ ਸਿੰਘ ਵਾਲਾ ਦੇ ਬਾਜ਼ਾਰ ਵਿਚ ਪੁਲਿਸ ਸਟੇਸ਼ਨ ਦੇ ਬਿਲਕੁਲ ਨਜ਼ਦੀਕ ਦੋ ਗਰੁੱਪਾਂ ਵਿਚਕਾਰ ਦਿਨ ਦਿਹਾੜੇ ਫ਼ਾਇਰਿੰਗ ਦੀ ਘਟਨਾ ਵਾਪਰੀ ਸੀ ਜਿਸ ਵਿਚ ਕੁੱਝ ਨੌਜਵਾਨ ਜ਼ਖ਼ਮੀ ਹੋ ਗਏ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement