'ਆਪ’ ਵਫ਼ਦ ਵਲੋਂ ਚੋਣ ਕਮਿਸ਼ਨਰ ਨਾਲ ਮੁਲਾਕਾਤ, ਪੰਚਾਇਤ ਚੋਣਾਂ 'ਚ ਚੁੱਕਿਆ ਧਾਂਦਲੀ ਦਾ ਮੁੱਦਾ
Published : Dec 20, 2018, 7:35 pm IST
Updated : Dec 20, 2018, 7:35 pm IST
SHARE ARTICLE
Raises the issue of wrong doings in Panchayat elections
Raises the issue of wrong doings in Panchayat elections

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ 'ਆਪ' ਦੇ ਮੁੱਖ ਬੁਲਾਰੇ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ...

ਚੰਡੀਗੜ੍ਹ (ਸਸਸ) : ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ 'ਆਪ' ਦੇ ਮੁੱਖ ਬੁਲਾਰੇ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਵਿਚ ਸੱਤਾ ਧਿਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੁਆਰਾ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਪਰਚੇ ਰੱਦ ਕਰਨ ਦਾ ਮੁੱਦਾ ਉਠਾਇਆ।

LetterLetter'ਆਪ' ਆਗੂਆਂ ਨੇ ਕਿਹਾ ਕਿ ਸਰਕਾਰ ਦੁਆਰਾ ਪੰਚਾਇਤੀ ਚੋਣਾਂ ਵਿਚ ਲਾਗੂ ਕੀਤੀ ਗਈ ਰਿਜ਼ਰਵੇਸ਼ਨ ਪਾਲਿਸੀ ਵਿਚ ਬਹੁਤ ਖ਼ਾਮੀਆਂ ਹਨ। ਜਿਸ ਕਾਰਨ ਵਿਰੋਧੀ ਪਾਰਟੀਆਂ ਦੇ ਹੱਕਾਂ ਉੱਤੇ ਡਾਕਾ ਵੱਜਿਆ ਹੈ। ਉਨ੍ਹਾਂ ਕਿਹਾ ਕਿ ਰਿਜ਼ਰਵੇਸ਼ਨ ਪਾਲਿਸੀ ਕਾਂਗਰਸੀ ਨੇਤਾਵਾਂ ਦੀ ਸਿਫ਼ਾਰਿਸ਼ ਨਾਲ ਲਾਗੂ ਕੀਤੀ ਗਈ ਹੈ ਅਤੇ ਇਸ ਦਾ ਮੂਲ ਮੰਤਵ ਉਨ੍ਹਾਂ ਦੇ ਉਮੀਦਵਾਰਾਂ ਨੂੰ ਫ਼ਾਇਦਾ ਪਹੁੰਚਾਉਣਾ ਸੀ।

LetterLetter'ਆਪ' ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੁਆਰਾ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਪਰਚੇ ਬਿਨਾ ਵਜ੍ਹਾ ਰੱਦ ਕੀਤੇ ਜਾਣ ਨਾਲ ਬਹੁਤ ਸਾਰੇ ਉਮੀਦਵਾਰ ਚੋਣ ਲੜਨ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਪੇਪਰ ਦਾਖਲ ਕਰਨ ਦੀ ਮਿਤੀ ਵਿਚ ਵਾਧਾ ਕਰੇ ਤਾਂ ਜੋ ਰਹਿੰਦੇ ਉਮੀਦਵਾਰਾਂ ਨੂੰ ਵੀ ਬਰਾਬਰ ਮੌਕਾ ਮਿਲ ਸਕੇ। 

LetterLetterਇਸ ਮੌਕੇ ਉਨ੍ਹਾਂ ਨਾਲ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਜਸਤੇਜ ਅਰੋੜਾ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement